Wednesday, December 31, 2025

ਡੀ. ਸੀ. ਨੇ ਫ਼ਾਜ਼ਿਲਕਾ ਮੁੱਖ ਅਨਾਜ ਮੰਡੀ ‘ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

PPN150426
ਫ਼ਾਜ਼ਿਲਕਾ, 15 ਅਪ੍ਰੈਲ (ਵਿਨੀਤ ਅਰੋੜਾ) –  ਫ਼ਾਜ਼ਿਲਕਾ ਮੁੱਖ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਡਿਪਟੀ ਕਮਿਸ਼ਨਰ ਡਾ. ਐਸ. ਕਰੁਣਾ ਰਾਜੂ ਨੇ ਸ਼ੁਰੂ ਕਰਵਾਈ। ਇਸ ਮੌਕੇ ਲਾਲੋਵਾਲੀ ਦੇ ਕਿਸਾਨ ਦਰਸ਼ਨ ਰਾਮ, ਪੇੜਾ ਰਾਮ ਦੀ 90 ਕੁਇੰਟਲ ਦੀ ਆਈ ਢੇਰੀ ਦੀ ਬੋਲੀ ਡਿਪਟੀ ਕਮਿਸ਼ਨਰ ਡਾ. ਰਾਜੂ ਨੇ ਕਰਵਾਈ। ਕੇਂਦਰ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖ਼ਰੀਦ ਦਾ ਮੁੱਲ 1400 ਰੁਪਏ ਪ੍ਰਤੀ ਕੁਇੰਟਲ ਨਿਸ਼ਚਿਤ ਕੀਤਾ ਗਿਆ ਹੈ, ਅਨਾਜ ਮੰਡੀ ਵਿਚ ਆਈ ਇਸ ਢੇਰੀ ਦੀ ਪਹਿਲੀ ਖ਼ਰੀਦ ਐਫ.ਸੀ.ਆਈ. ਨੇ ਕੀਤੀ। ਇਸ ਮੌਕੇ ਏ.ਡੀ.ਸੀ. ਚਰਨ ਦੇਵ ਸਿੰਘ ਮਾਨ, ਮਾਰਕੀਟ ਕਮੇਟੀ ਦੇ ਸਕੱਤਰ ਸਲੋਧ ਕੁਮਾਰ ਬਿਸ਼ਨੋਈ, ਵੱਖ ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਆੜਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਸੁਖਦਰਸ਼ਨ ਅਗਰਵਾਲ, ਗੁਰਪ੍ਰੀਤ ਸਿੰਘ ਲਵਲੀ, ਅਵਿਨਾਸ਼ ਕਾਲੜਾ, ਕਾਲੀ ਚਲਾਨਾ, ਪੁਰਸ਼ੋਤਮ ਸੇਠੀ, ਸੁਨੀਲ ਕੱਕੜ ਆਦਿ ਹਾਜ਼ਰ ਸਨ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply