ਸੰਦੌੜ, 12 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਹੋਏ ਜੋਨ ਪੱਧਰੀ ਮੁਕਾਬਲਿਆ ਵਿਚ ਅੰਡਰ 19 ਵਿੱਚ 96 ਕਿਲੋ ਤੋਂ ਉਪਰ ਵਰਗ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੁਰਾ ਦੇ ਵਿਦਿਆਰਥੀ ਪਵਨ ਸਿੰਘ ਪੁੱਤਰ ਪ੍ਰੇਮ ਸਿੰਘ ਝੁਨੇਰ ਨੇ ਪਹਿਲਾ ਸਥਾਨ ਹਾਸਲ ਕਰਕੇ ਜਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅਪਣੀ ਥਾਂ ਪੱਕੀ ਕੀਤੀ। ਸਕੂਲ ਪਹੁੰਚਣ ਤੇ ਸਕੂਲ ਦੇ ਚੈਅਰਮੈਨ ਸ. ਨਰਿੰਦਰ ਸਿੰਘ ਨੇ ਬੱਚੇ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਅਤੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਪ੍ਰਤੀ ਰੂਚੀ ਰੱਖਣ ਵਾਲੇ ਵਿਦਿਆਰਥੀਆਂ ਹਰ ਤਰ੍ਹਾਂ ਦੀ ਸਹੁਲਤ ਦਿੱਤੀ ਜਾਵੇਗੀ । ਇਸ ਸਮੇਂ ਸਕੁਲ ਦੇ ਪ੍ਰਬੰਧਕ ਸੁਖਚੈਨ ਸਿੰਘ ਡੀ.ਪੀ. ਸ. ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media