Tuesday, November 24, 2026

ਬਾਬਾ ਬਕਾਲਾ ਦੇ ਕੁੱਝ ਪਿੰਡਾਂ ਵਿੱਚ ਵੜਿਆ ਦਰਿਆ ਦਾ ਪਾਣੀ

PPN1208201512ਬਾਬਾ ਬਕਾਲਾ/ ਰਈਆ, 12 ਅਗਸਤ (ਬਲਵਿੰਦਰ ਸਿੰਘ ਸੰਧੂ) – ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਸਬ-ਡਵੀਜ਼ਨ ਬਾਬਾ ਬਕਾਲਾ ਦੇ ਦਰਿਆ ਨਾਲ ਲਗਦੇ ਪਿੰਡਾਂ ਸ਼ੇਰੋਂ ਬਾਘਾ, ਸ਼ੇਰੋਂ ਨਿਗਾਹ, ਖਾਨਪੁਰ, ਬੱਲ ਸਰਾਏ ਅਤੇ ਜੋਧੇ ਪਿੰਡਾਂ ਆਦਿ ਵਿਚ ਪਾਣੀ ਵੜ ਗਿਆ। ਸੂਚਨਾ ਮਿਲਦਿਆਂ ਹੀ ਐਸ. ਡੀ. ਐਮ ਬਾਬਾ ਬਕਾਲਾ ਸ੍ਰੀ ਵਿਮਲ ਕੁਮਾਰ ਸੇਤੀਆ ਅਤੇ ਤਹਿਸੀਲਦਾਰ ਸ੍ਰੀ ਮਨਜੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਉਨ੍ਹਾਂ ਇਨ੍ਹਾਂ ਪਿੰਡਾਂ ਦੇ ਪਾਣੀ ਵਿਚ ਘਿਰੇ 10 ਤੋਂ 12 ਘਰਾਂ ਦੇ ਲੋਕਾਂ ਨੂੰ ਬੇੜੀ ਮੁਹੱਈਆ ਕਰਵਾ ਕੇ ਸੁਰੱਖਿਅਤ ਬਾਹਰ ਕੱਢਣ ਵਿਚ ਮਦਦ ਕੀਤੀ। ਉਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਕਿਸੇ ਦਹਿਸ਼ਤ ਵਿਚ ਨਾ ਆਉਣ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ।ਇਸ ਮੌਕੇ ਹੋਰ ਅਧਿਕਾਰੀ ਅਤੇ ਪਿੰਡਾਂ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply