ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) -ਕੱਚਾ ਪੱਕਾ ਦੇ ਸਰਕਾਰੀ ਸੈਕੰਡਰੀ ਸਕੂਲ ਵਿਖੇ ਸਟਾਫ ਅਤੇ ਵਿਦਿਆਰਥੀਣਾ ਨੇ ਸਾਉਣ ਦੇ ਮਹੀਨੇ ਵਿਚ ਤੀਆਂ ਦਾ ਤਿਉਹਾਰ ਮਨਾਇਆਂ।ਇਸ ਸਕੂਲ ਦੇ ਪ੍ਰਿੰਸੀਪਲ ਲਖਵਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਨੂੰ ਸਾਉਣ ਦੇ ਮਹੀਨੇ ਵਿਚ ਮਨਾਏ ਜਾਂਦੇ ਤੀਆਂ ਦ ੇਤਿਉਹਾਰ ਤੇ ਚਾਨਣਾ ਪਾਇਆਂ।ਇਸ ਮੌਕੇ ਤੇ ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪਾ ਕੇ ਆਪਣੀ ਖੁਸ਼ੀ ਦਾ ਇਜਹਾਰ ਕੀਤਾ।ਇਸ ਮੌਕੇ ਤੇ ਗੋਰਮਿੰਟ ਟੀਚਰ ਯੂਨੀਅਨ ਦੇ ਆਗੂ ਜੋਧਬੀਰ ਸ਼ਰਮਾ, ਅਮਨਦੀਪ ਸਿੰਘ ਕਰੀਰ ਵਿਸ਼ੇਸ਼ ਤੌਰ ਤੇ ਹਾਜਰ ਹੋਏ।ਇਸ ਮੌਕੇ ਖੀਰ ਅਤੇ ਮਾਲ ਪੂੜਿਆਂ ਲੰਗਰ ਵੀ ਲਗਾਇਆ ਗਿਆ।ਇਸ ਮੌਕੇ ਸਤਨਾਮ ਸਿੰਘ, ਜਗਤਾਰ ਸਿੰਘ, ਸੁਖਜੀਤ ਕੁਮਾਰ, ਗੁਰਪਰੀਤ ਸ਼ਰਮਾ, ਧਰਮਿੰਦਰ ਰਾਜਨ, ਰਾਜਵਿੰਦਰ ਸਿੰਘ, ਗਿਆਨ ਸਿੰਘ, ਸੁਖਜਿੰਦਰ ਕੌਰ ਅਤੇ ਤਲਵਿੰਦਰ ਕੌਰ ਆਦਿ ਮੌਜੂਦ ਸਨ।
Check Also
ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਅੰਮ੍ਰਿਤਸਰ, 11 ਜਨ (ਜਗਦੀਪ ਸਿੰਘ) – ਸੱਚਖੰਡ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਥਿਤ ਗੁਰਦੁਆਰਾ ਸ਼ਹੀਦ …
Punjab Post Daily Online Newspaper & Print Media