ਪੱਟੀ, 12 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਘਰਿਆਲਾ ਦੇ ਧਾਰਮਿਕ ਪ੍ਰੀਖਿਆ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅਤੇ ਬਲਵਿੰਦਰ ਸਿੰਘ ਸਕੱਤਰ ਧਰਮ ਪ੍ਰਚਾਰ ਕਮੇਟੀ ਵਲੋਂ ਬਾਬਾ ਅਵਤਾਰ ਸਿੰਘ ਘਰਿਆਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਾਰਮਿਕ ਪ੍ਰੀਖਿਆ ਵਿੱਚ ਅਵੱਲ ਆਉਣ ਵਾਲੀਆਂ ਤਿੰਨ ਵਿਦਿਆਰਥਣਾਂ ਨੂੰ 2100-2100 ਰੁਪਏ ਨਕਦ ਵਜੀਫਾ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਮੈਰਿਟ ਵਿੱਚ ਆਈਆਂ ਅਰਸ਼ਦੀਪ ਕੌਰ ਮਨਪ੍ਰੀਤ ਕੌਰ ਤੇ ਹਰਪ੍ਰੀਤ ਕੌਰ ਨੂੰ ਨਗਦ ਰਾਸ਼ੀ ਦੇ ਕੇ ਬਾਬਾ ਅਵਤਾਰ ਸਿੰਘ ਘਰਿਆਲਾ ਨੇ ਸਨਮਾਨਿਤ ਕੀਤਾ।ਇਸ ਮੌਕੇ ਉਨਾਂ ਨੇ ਬੱਚਿਆਂ ਨੂੰ ਆਪਣੇ ਧਰਮ ਵਿੱਚ ਪਰਪੱਕ ਰਹਿਣ, ਵਡਿਆਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦਿਆਲ ਸਿੰਘ ਪ੍ਰਧਾਨ ਸਕੂਲ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ ਸਰਬਜੀਤ ਕੌਰ, ਭਾਈ ਹੀਰਾ ਸਿੰਘ ਮਨਿਹਾਲਾ ਪ੍ਰਚਾਰਕ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਦਿਲਬਾਗ ਸਿੰਘ ਸਭਰਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜਿਰ ਸਨ।
Check Also
ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …
Punjab Post Daily Online Newspaper & Print Media