ਅੰਮ੍ਰਿਤਸਰ, 12 ਅਗਸਤ (ਗੁਰਚਰਨ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ 15 ਅਗਸਤ 2015 ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਮੁੱਖ ਮਹਿਮਾਨ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਮੁੜ ਵਸੇਬਾ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਸਵੇਰੇ 9 ਵਜੇ ਕੌਮੀ ਝੰਡਾ ਲਹਿਰਾਉਣਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ।ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ.ਟੀ.ਸ਼ੋਅ ਅਤੇ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਸਮਾਗਮ ਦੇ ਅੰਤ ਵਿਚ ਵੱਖ-ਵੱਖ ਖੇਤਰਾਂ ਵਿਚ ਉਪਲਬਧੀਆਂ ਹਾਸਲ ਕਰਨ ਵਾਲਿਆਂ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੁਤੰਤਰਤਾ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਵੱਧ-ਚੜ੍ਹ ਕੇ ਭਾਗ ਲਿਆ ਜਾਵੇ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media