Sunday, April 26, 2026

ਆਜਾਦੀ ਦਿਵਸ ਦੇ ਮੱਦੇਨੱਜਰ ਪੁਲਸ ਨੇ ਕੀਤੀ ਤਲਾਸ਼ੀ ਮੁਹਿੰਮ ਤੇਜ਼

ਦੇਸ਼ ਦੀ ਅਖੰਡਤਾ ਤੇ ਸ਼ਾਤੀ ਬਹਾਲੀ ਵਾਸਤੇ ਪੰਜਾਬ ਪੁਲਸ ਵਚਨਬੱਧ- ਅਰੁਣ ਕੁਮਾਰ

PPN1208201520ਛੇਹਰਟਾ, 12 ਅਗਸਤ (ਸੁਖਬੀਰ ਸਿੰਘ ਖੁਰਮਨੀਆਂ) – ਆਜਾਦੀ ਦਿਵਸ ਦੇ ਮੱਦੇਨਜਰ ਜਿਲਾ ਪੁਲਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲਾ ਪੁਲਸ ਵੱਲੋਂ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਇਰਾਦਿਆਂ ਨੂੰ ਅਸਫਲ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਜਾਂਚ ਮੁਹਿੰਮ ਦੇ ਸਿਲਸਿਲੇ ਤਹਿਤ ਥਾਣਾ ਛੇਹਰਟਾ ਦੀ ਪੁਲਸ ਦੇ ਵੱਲੋਂ ਥਾਣਾ ਮੁੱਖੀ ਅਰੁਣ ਸ਼ਰਮਾ ਨੇ ਪੁਲਿਸ ਪਾਰਟੀ ਸਮੇਤ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਇੰਡੀਆ ਗੇਟ ਤੇ ਤਲਾਸ਼ੀ ਮੁਹਿੰਮ ਤਹਿਤ ਕਈ ਵਾਹਨਾਂ ਦੀ ਚੈਕਿੰਗ ਕਰਨ ਦੇ ਨਾਲ ਨਾਲ ਅਧੂਰੇ ਦਸਤਾਵੇਜਾਂ ਵਾਲੇ ਵਾਹਨ ਚਾਲਕਾਂ ਤੋਂ ਇਲਾਵਾ ਸੜਕ ਸੁੱਰਖਿਆ ਧਾਰਾਵਾਂ ਨੂੰ ਤੋੜਣ ਵਾਲਿਆਂ ਦੇ ਮੋਕੇ ਤੇ ਹੀ ਚਲਾਨ ਕਰਦਿਆਂ ਕਈਆਂ ਨੂੰ ਨਗਦੀ ਜੁਰਮਾਨੇ ਕੀਤੇ ਤੇ ਕਈਆਂ ਨੂੰ ਅਦਾਲਤ ਵੱਲ ਤੋਰਿਆ। ਇਸ ਮੋਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਮੁੱਖੀ ਅਰੁਣ ਸ਼ਰਮਾ ਨੇ ਕਿਹਾ ਕਿ ਬੀਤੇ ਦਿਨੀ ਦੀਨਾਨਗਰ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਮੁੱਖੀ ਤੇ ਪੁਲਸ ਮੁੱਖੀ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਵਲੋਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਬੀਤੇ ਕੁੱਝ ਦਿਨਾਂ ਤੋਂ ਇਕ ਚਿੱਟੇ ਰੰਗ ਦੀ ਆਲਟੋ ਕਾਰ ਵਿਚ ਸਵਾਰ ਅੱਤਵਾਦੀਆਂ ਦੇ ਸ਼ਹਿਰ ਵਿਚ ਘੁੰਮਣ ਦੀ ਅਫਵਾਹ ਫੈਲੀ ਹੋਈ ਹੈ, ਜਿਸ ਕਾਰਨ ਪੁਲਸ ਕਮਿਸ਼ਨਰ ਵਲੋਂ ਸ਼ਹਿਰ ਦੇ ਚੱਪੇ ਚੱਪੇ ਤੇ ਨਾਕੇ ਲਗਵਾ ਕੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਕਿਉਂਕਿ ਪੰਜਾਬ ਪੁਲਿਸ ਦੇਸ਼ ਦੀ ਏਕਤਾ, ਅਖੰਡਤਾ ਤੇ ਸ਼ਾਤੀ ਬਹਾਲੀ ਲਈ ਹਮੇਸ਼ਾਂ ਵਚਨਬੱਧ ਹੈ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply