ਅੰਮ੍ਰਿਤਸਰ, 12 ਅਗਸਤ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬੀ ਹਰਭਜਨ ਕੌਰ ਜੋ ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਸ. ਰਣਜੀਤ ਸਿੰਘ ਦੀ ਭੈਣ ਸਨ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਨੇੜੇ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ।ਉਹ 71 ਸਾਲਾਂ ਦੇ ਸਨ।ਪਰਿਵਾਰ ਤੋਂ ਇਲਾਵਾ ਸੈਂਕੜੇ ਸਨੇਹੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।ਉਨ੍ਹਾਂ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਤੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਬੀਬੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਬਲ ਪ੍ਰਦਾਨ ਕਰਨ।ਇਸੇ ਤਰ੍ਹਾਂ ਬੀਬੀ ਹਰਭਜਨ ਕੌਰ ਦੇ ਅਕਾਲ ਚਲਾਣੇ ਤੇ ਡਾਕਟਰ ਰੂਪ ਸਿੰਘ ਤੇ ਸ. ਅਵਤਾਰ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਕੇਵਲ ਸਿੰਘ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ ਤੇ ਸ. ਜਸਪਾਲ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ, ਸ. ਗੁਰਿੰਦਰ ਸਿੰਘ ਤੇ ਸ. ਸੁਲੱਖਣ ਸਿੰਘ ਮੈਨੇਜਰ ਅਤੇ ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ ਨੇ ਵੀ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਸ. ਰਣਜੀਤ ਸਿੰਘ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨਾਲ ਅਫਸੋਸ ਜਾਹਰ ਕੀਤਾ ਤੇ ਬੀਬੀ ਜੀ ਦੇ ਅੰਤਿਮ ਸੰਸਕਾਰ ਵਿੱਚ ਸ਼ਮੂਲੀਅਤ ਕੀਤੀ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media