Thursday, March 5, 2026

ਡੀ.ਏ.ਵੀ. ਪਬਲਿਕ ਸਕੂਲ ਨੇ ਕੁਇਜ਼ ਪ੍ਰਤੀਯੋਗਤਾ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ

PPN1308201509
ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਵੱਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸ਼ਿਵਾਲਾ ਰੋਡ ਵਿੱਚ ‘ਵਾਤਾਵਰਨ ਵਿੱਚ ਬਦਲਾਅ’ ‘ਤੇ ਕੁਇਜ਼ ਪ੍ਰਤੀਯੋਗਤਾ ਵਿੱਚ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਈਸ਼ਾਨ ਸ਼ਰਮਾ ਜਮਾਤ ਨੌਵੀਂ ਅਤੇ ਸੂਰਯਾਂਸ਼ ਜਮਾਤ ਦੱਸਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਜ਼ਿਲ੍ਹੇ ਦੇ 15 ਸਕੂਲਾਂ ਨੇ ਇਸ ਵਿੱਚ ਹਿੱਸਾ ਲਿਆ ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਕੋਸ਼ਿਸ਼ਾਂ ਜਾਰੀ ਰੱਖਣ ਲਈ ਆਸ਼ੀਰਵਾਦ ਦਿੱਤਾ ।  ਸਕੂਲ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਕੋਸ਼ਸ਼ਾਂ ਲਈ ਸ਼ਲਾਘਾ ਕੀਤੀ।ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਆਲੇਸ਼ਦੁਆਲੇ ਕੀ ਹੋ ਰਿਹਾ ਹੈ, ਦੀ ਜਾਣਕਾਰੀ ਰੱਖਣੀ ਚਾਹੀਦੀ ਹੈਅਤੇ ਵਾਤਾਵਰਨ ਇਸ ਦਾ ਹੀ ਹਿੱਸਾ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਝਾਅ ਦਿੱਤਾ ਕਿ ਵਾਤਾਵਰਨ ਹੇਤੂ ਕਿਰਿਆਵਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਆਪਣੇ ਆਲੇ ਦੁਆਲੇ ਵਿੱਚ ਹਰਿਆਲੀ ਕਾਇਮ ਰੱਖਣ ਦਾ ਪ੍ਰਣ ਲੈਣਾ ਚਾਹੀਦਾ ਹੈ ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …

Leave a Reply