Friday, March 6, 2026

ਕੈਬਨਿਟ ਮੰਤਰੀ ਚੋ. ਸੁਰਜੀਤ ਜਿਆਣੀ ਫਾਜਿਲਕਾ ਵਿਖੇ ਲਹਿਰਾਉਣਗੇ ਕੌਮੀ ਝੰਡਾ

ਲੋਕਾਂ ਨੂੰ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ

PPN1308201519

ਫਾਜ਼ਿਲਕਾ, 13 ਅਗਸਤ (ਵਿਨੀਤ ਅਰੋੜਾ) – 15 ਅਗਸਤ ਨੂੰ ਅਜ਼ਾਦੀ ਦਿਹਾੜੇ ‘ਤੇ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਪੱਧਰੀ ਸਮਾਰੋਹ ਮੌਕੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦਿੱਤੀ ।
ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਚੋ. ਸੁਰਜੀਤ ਕੁਮਾਰ ਜਿਆਣੀ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਸਵੇਰੇ 8.30 ਵਜੇ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧ ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ । ਉਨ੍ਹਾਂ ਦੱਸਿਆ ਕਿ ਇਸ ਉ ਕੈਬਨਿਟ ਮੰਤਰੀ ਚੋ. ਸੁਰਜੀਤ ਜਿਆਣੀ ਫਾਜਿਲਕਾ ਵਿਖੇ ਲਹਿਰਾਉਣਗੇ ਕੌਮੀ ਝੰਡਾਪਰੰਤ ਮੁੱਖ ਮਹਿਮਾਨ ਸਵੇਰੇ 8.58 ਵਜੇ ਸਮਾਗਮ ਵਾਲੀ ਥਾਂ ਨਵੀਂ ਅਨਾਜ ਮੰਡੀ ਫਾਜ਼ਿਲਕਾ ਪਹੁੰਚ ਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਨ੍ਹਾਂ ਦੱਸਿਆ ਕਿ ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜਿਲ੍ਹਾ ਵਾਸੀਆਂ ਦੇ ਨਾਂ ਸੰਦੇਸ਼ ਦੇਣਗੇ ਅਤੇ ਦੇਸ਼ ਦੇ ਆਜ਼ਾਦੀ ਸੰਘਰਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ । ਸਵੇਰੇ 9.20 ਵਜੇ ਮੁੱਖ ਮਹਿਮਾਨ ਪੰਜਾਬ ਪੁਲਿਸ, ਪੰਜਾਬ ਹੋਮਗਾਰਡ, ਪੰਜਾਬ ਪੁਲਿਸ ਮਹਿਲਾ ਵਿੰਗ, ਐਨ.ਸੀ.ਸੀ., ਸਕਾਊਟ ਐਂਡ ਗਾਈਡ ਦੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ ਅਤੇ ਇਸ ਉਪਰੰਤ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ ਕੱਢੀਆਂ ਜਾਣਗੀਆਂ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਸਮਾਰੋਹ ਦੀ ਸ਼ੋਭਾ ਨੂੰ ਵਧਾਉਣ ਲਈ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਇਸ ਉਪਰੰਤ ਜਿਲ੍ਹਾ ਰੈਡ ਕਰਾਸ ਸੰਸਥਾ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ, ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ ਅਤੇ ਮੁੱਖ ਮਹਿਮਾਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾ ਯੋਗ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਵਿਦਿਆਰਥੀਆਂ, ਖਿਡਾਰੀਆਂ ਅਤੇ ਆਜ਼ਾਦੀ ਘੁਲਾਟੀਆਂ/ਉਨ੍ਹਾਂ ਦੇ ਆਸ਼ਰਿਤਾਂ ਆਦਿ ਨੂੰ ਸਨਮਾਨਿਤ ਕੀਤਾ ਜਾਵੇਗਾ ।
ਡਿਪਟੀ ਕਮਿਸ਼ਨਰ ਸ.ਰਵਿੰਦਰ ਸਿੰਘ ਨੇ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 15 ਅਗਸਤ ਨੂੰ ਜਿਲ੍ਹਾ ਪੱਧਰੀ ਆਜ਼ਾਦੀ ਸਮਾਰੋਹ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਅਤੇ ਸਵੇਰੇ 8.30 ਵਜੇ ਸਮਾਗਮ ਵਾਲੀ ਥਾਂ ਅਨਾਜ ਮੰਡੀ ਵਿਖੇ ਪਹੁੰਚਣ ਦੀ ਖੇਚਲ ਕਰਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply