Friday, May 1, 2026

ਆਜ਼ਾਦੀ ਦਿਵਸ ਸਮਾਰੋਹ ਦੀ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

PPN1308201520

ਫਾਜਿਲਕਾ, 13 ਅਗਸਤ (ਵਿਨੀਤ ਅਰੋੜਾ) – ਭਾਰਤ ਦਾ ਆਜ਼ਾਦੀ ਦਿਹਾੜਾ ਮਨਾਉਣ ਲਈ 15 ਅਗਸਤ ਨੂੰ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਅੱਜ ਇੱਥੇ ਹੋਈ ਫੁੱਲ ਡਰੈਸ ਰਿਹਰਸਲ ਦਾ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ(ਜ) ਸ.ਚਰਨਦੇਵ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਮੀਤ ਜਾਰੰਗਲ, ਐਸ. ਪੀ. (ਡੀ.) ਸ. ਗੁਰਮੀਤ ਸਿੰਘ, ਜਿਲ੍ਹਾ ਮਾਲ ਅਫਸਰ ਸ. ਅਵਤਾਰ ਸਿੰਘ ਮੱਕੜ, ਤਹਿਸੀਲਦਾਰ ਸ. ਜਰਨੈਲ ਸਿੰਘ, ਡੀ.ਟੀ.ਓ. ਸ. ਗੁਰਚਰਨ ਸਿੰਘ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ ।
ਅੱਜ ਹੋਈ ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ । ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਐਨ.ਸੀ.ਸੀ.,ਸਕਾਉਟ ਤੇ ਗਾਇਡਸ ਤੇ ਆਰਮੀ ਬੈਂਡ ਦੀਆਂ ਕੁੱਲ 9 ਟੁਕੜੀਆਂ ਵੱਲੋਂ ਮਾਰਚ ਪਾਸਟ ਕਰਕੇ ਸਲਾਮੀ ਦਿੱਤੀ ਗਈ । ਸਮੁੱਚੀ ਮਾਰਚ ਪਾਸਟ ਦੀ ਅਗਵਾਈ ਡੀ.ਐਸ.ਪੀ. ਸ੍ਰੀ ਜਸਬੀਰ ਸਿੰਘ ਵੱਲੋਂ ਕੀਤੀ ਗਈ । ਵੱਖ ਵੱਖ ਸਕੁੱਲਾਂ ਦੇ ਵਿਦਿਆਰਥੀਆਂ ਵੱਲੋਂ ਜਿੱਥੇ ਦੇਸ਼ ਭਗਤੀ ਨਾਲ ਸਬੰਧਤ ਵਿਸ਼ਿਆਂ ਤੇ ਅਧਾਰਿਤ ਕੋਰਿਓਗ੍ਰਾਫੀਆਂ ਪੇਸ਼ ਕੀਤੀਆਂ ਗਈਆਂ ਉੱਥੇ ਪੰਜਾਬ ਦੇ ਲੋਕ ਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤੇ ਗਏ । ਫੁੱਲ ਡਰੈਸ ਰਿਹਰਸਲ ਦੇ ਅੰਤ ਵਿਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀਆਂ ਵਿਦਿਆਰਥਣਾਂ ਵੱਲੋਂ ਰਾਸ਼ਟਰੀ ਗਾਣ ਕੀਤਾ ਗਿਆ । ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ ਗਈ । ਇਸ ਮੌਕੇ ਉਨ੍ਹਾਂ ਪਾਰਕਿੰਗ, ਸੁਰੱਖਿਆ, ਪੀਣ ਵਾਲੇ ਪਾਣੀ, ਵੀ.ਵੀ.ਆਈ.ਪੀਜ,ਅਧਿਕਾਰੀਆਂ, ਸੁਤੰਤਰਤਾਂ ਸੰਗਰਾਮੀਆਂ ਲਈ ਬਨਣ ਵਾਲੇ ਵੱਖੋ ਵੱਖਰੇ ਬਲਾਕਾਂ, ਬੈਰੀਕੇਡਿੰਗ ਤੇ ਮੈਡੀਕਲ ਟੀਮਾਂ ਤੇ ਹੋਰ ਜਰੂਰੀ ਪਹਿਲੂਆਂ ਬਾਰੇ ਸਬੰਧਤ ਵਿਭਾਗਾਂ ਤੋਂ ਜਾਣਕਾਰੀ ਲਈ ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply