Saturday, August 15, 2026

ਐਮ.ਕਾਮ ਫਾਈਨਲ ‘ਚ ਤਰਨਤਾਰਨ ਜਿਲੇ ਵਿੱਚੋਂ ਪਹਿਲੇ ਨੰਬਰ ‘ਤੇ ਹਰਪ੍ਰੀਤ ਕੌਰ ਸਨਮਾਨਿਤ

PPN1308201528

ਪੱਟੀ, 13 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਡਾ. ਜਸਜੀਤ ਸਿੰਘ ਯੋਧਾ ਹੀਰੋ ਏਜੰਸੀ ਪੱਟੀ ਵਾਲਿਆਂ ਦੀ ਪੁੱਤਰੀ ਹਰਪ੍ਰੀਤ ਕੌਰ ਐਮ.ਕਾਮ ਫਾਈਨਲ ਵਿੱਚੋਂ ਤਰਨਤਾਰਨ ਜਿਲੇ ਵਿੱਚੋਂ ਪਹਿਲੇ ਨੰਬਰ ‘ਤੇ ਆਈ ਹੈ।ਇਸ ਸੰਬਧੀ ਜਾਣਕਾਰੀ ਦੇਂਦਿਆਂ ਡਾ. ਯੋਧਾ ਨੇ ਦੱਸਿਆ ਕਿ ਉਨਾਂ ਦੀ ਬੇਟੀ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਵਿਖੇ ਐਮ.ਕਾਮ ਵਿੱਚ ਪੜ੍ਹਦੀ ਸੀ ਜਿਸ ਦਾ ਫਾਈਨਲ ਦਾ ਰਿਜਲਟ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਨਤੀਜੇ ਵਿੱਚ ਹਰਪ੍ਰੀਤ ਨੇ 75 ਪ੍ਰਤੀਸ਼ਤ ਨੰਬਰ ਲੈ ਕੇ ਜਿਲੇ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਾਡਾ, ਪੱਟੀ ਸ਼ਹਿਰ ਅਤੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੌਕੇ ਹਰਪ੍ਰੀਤ ਨੇ ਦੱਸਿਆ ਕਿ ਉਹ ਅੱਗੇ ਵੀ ਉਚੇਰੀ ਸਿੱਖਿਆ ਪ੍ਰਾਪਤ ਕਰ ਕੇ ਸਮਾਜ ਦੀ ਸੇਵਾ ਕਰੇਗੀ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply