
ਪੱਟੀ, 13 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਐਸਜੀਪੀਸੀ ਅਤੇ ਸੁਖਜਿੰਦਰ ਸਿੰਘ ਸੁੱਖ ਸਰਪੰਚ ਬੱਠੇਭੈਣੀ ਵੱਲੋਂ ਬੀਬੀ ਰਜਨੀ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਲਈ ਫਰਨੀਚਰ ਦਿੱਤਾ ਗਿਆ। ਇਸ ਮੌਕੇ ਬੋਲਦਿਆਂ ਜਥੇਦਾਰ ਭਾਟੀਆ ਨੇ ਕਿਹਾ ਕਿ ਬੀਬੀ ਰਜਨੀ ਜੀ ਸਕੂਲ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਬੱਚਿਆ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਵਿਦਿਆ ਦਾ ਚਾਨਣ ਫੈਲਾ ਰਿਹਾ ਹੈ ਜੋ ਸਕੂਲ ਦੇ ਪ੍ਰਿੰਸੀਪਲ ਮਧੂਬਾਲਾ ਸੂਦ ਅਤੇ ਸਕੂਲ ਦੇ ਮਿਹਨਤੀ ਸਟਾਫ ਦਾ ਹੀ ਨਤੀਜਾ ਹੈ। ਉਨ੍ਹਾਂ ਨੇ ਸਕੂਲ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਹਿੱਸਾ ਲੈ ਕੇ ਆਪਣੇ ਮਾਪਿਆਂ, ਸਕੂਲ ‘ਤੇ ਇਲਾਕੇ ਦਾ ਨਾ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਸਰਪੰਚ ਬੱਠੇਭੈਣੀ, ਹਰਪਾਲ ਸਿੰਘ ਪੱਟੀ, ਸੁਖਵਿੰਦਰ ਸਿੰਘ ਸ਼ਿੰਦਾ ਪ੍ਰਧਾਨ, ਪ੍ਰਿੰਸੀਪਲ ਮਧੂਬਾਲਾ ਸੂਦ ਅਤੇ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media