Friday, June 26, 2026

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਹੋਵੇਗਾ 69ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ

DC Sukhwinder Singh Pathankotਪਠਾਨਕੋਟ, 14 ਅਗਸਤ- ਡਿਪਟੀ ਕਮਿਸ਼ਨਰ ਸ. ਸੁਖਵਿੰਦਰ ਸਿੰਘ ਨੇ ਦੱਸਿਆ ਕਿ 69ਵੇਂ ਆਜ਼ਾਦੀ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ 15 ਅਗਸਤ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਿਸ਼ਨ ਰੋਡ ਪਠਾਨਕੋਟ ਦੀ ਗਰਾਊਂਡ ਵਿਖੇ ਬੜੇ ਉਤਸ਼ਾਹ ਤੇ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸ. ਸੋਹਣ ਸਿੰਘ ਠੰਡਲ, ਜੇਲ੍ਹਾਂ, ਸੈਰ-ਸਪਾਟਾ, ਸਭਿਆਚਾਰਕ ਮਾਮਲੇ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਦੇ ਮੌਕੇ ‘ਤੇ ਸਵੇਰੇ 09:00 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ‘ਤੇ ਵੱਖ ਵੱਖ ਸਕੂਲੀ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਪੀ.ਟੀ.ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਉਨ੍ਹਾਂ ਨੇ ਦੱਸਿਆ ਕਿ ਸ਼੍ਰੀ ਦਿਨੇਸ਼ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਆਜ਼ਾਦੀ ਦਿਵਸ ਦੇ ਮੌਕੇ ‘ਤੇ ਆਰ.ਐਸ.ਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੜ੍ਹਾ ਉਪੱਰਲਾ(ਧਾਰਕਲਾਂ) ਦੀ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਇਸ ਮੌਕੇ ‘ਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply