ਅੰਮ੍ਰਿਤਸਰ, 14 ਅਗਸਤ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਸਰੋਤ, ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ ਦਾ ਤੀਹਵਾਂ ਲੈਕਚਰ ਸੰਮੇਲਨ ਮਿਤੀ 26 ਅਗਸਤ ਨੂੰ ਸਵੇਰੇ 10.30 ਵਜੇ ਕਲਗੀਧਰ ਨਿਵਾਸ ਸੈਕਟਰ 27-ਬੀ ਚੰਡੀਗੜ੍ਹ ਦੇ ਮੀਟਿੰਗ ਹਾਲ ਵਿਖੇ ਰੱਖਿਆ ਗਿਆ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਸਰੋਤ ਇਤਿਹਾਸਕ ਗ੍ਰੰਥ ਸੰਪਾਦਨਾ ਪ੍ਰੋਜੈਕਟ, ਚੰਡੀਗੜ੍ਹ ਵੱਲੋਂ ਲੈਕਚਰ ਲੜੀ ਸ਼ੁਰੂ ਕੀਤੀ ਹੋਈ ਹੈ ਜਿਸ ਵਿੱਚ ਵੱਖ-ਵੱਖ ਖੇਤਰਾਂ ਦੇ ਅਕਾਦਮਿਕ ਮਾਹਰ ਆਪਣੇ ਗਿਆਨ ਅਤੇ ਤਜ਼ਰਬੇ ਰਾਹੀਂ ਖੋਜਕਾਰਾਂ ਅਤੇ ਲੇਖਕਾਂ ਦਾ ਮਾਰਗ ਦਰਸ਼ਨ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਦਵਾਨਾਂ ਵੱਲੋਂ ਪੁਰਾਤਨ ਇਤਿਹਾਸਕ ਸਰੋਤਾਂ ਦੇ ਸੰਪਾਦਨ, ਅਨੁਵਾਦ, ਵਿਆਖਿਆ ਅਤੇ ਵਿਸ਼ਲੇਸ਼ਣ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਵਿਚੋਂ ਕਿਸੇ ਇਕ ਵਿਸ਼ੇ ‘ਤੇ ਲੈਕਚਰ ਪੇਸ਼ ਕੀਤਾ ਜਾਂਦਾ ਹੈ।
ਸ. ਬੇਦੀ ਨੇ ਦੱਸਿਆ ਕਿ ਇਹ ਲੈਕਚਰ ਪ੍ਰਸਿੱਧ ਵਿਦਵਾਨ ਡਾ. ਗੁਰਪਾਲ ਸਿੰਘ ਪ੍ਰੋਫੈਸਰ ਤੇ ਮੁਖੀ, ਪੰਜਾਬੀ ਅਧਿਐਨ ਵਿਭਾਗ ਈਵਨਿੰਗ ਸਟੱਡੀਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ‘ਗੁਰਬਾਣੀ ਦਾ ਅਰਥ-ਪ੍ਰਬੰਧ : ਕਾਵਿ-ਅਰਥ ਤੇ ਗਿਆਨਾਰਥੀ ਪਸਾਰ’ ਵਿਸ਼ੇ ਤੇ ਪੇਸ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪ੍ਰਸਿੱਧ ਵਿਦਵਾਨ ਪ੍ਰੋਫੈਸਰ ਡਾ. ਕਿਰਪਾਲ ਸਿੰਘ ਹਿਸਟੋਰੀਅਨ ਦੀ ਅਗਵਾਈ ਹੇਠ ਇਹ ਲੈਕਚਰ ਲੜੀ ਚੱਲ ਰਹੀ ਹੈ।ਇਸ ਲੈਕਚਰ ਦੀ ਪ੍ਰਧਾਨਗੀ ਡਾ. ਗੁਰਮੀਤ ਸਿੰਘ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ ਕਰਨਗੇ ਤੇ ਸ.ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media