Friday, October 18, 2024

ਸਰਕਾਰੀ ਹਾਈ ਸਕੂਲ ਰੁੜਕਾ ਵਿਖੇ ਅਜ਼ਾਦੀ ਦਿਵਸ ਮਨਾਇਆ ਗਿਆ

PPN1608201507

ਸੰਦੌੜ/ ਮਾਲੇਰਕੋਟਲਾ 16 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਰੁੜਕਾ ਵਿਖੇ ਅਜ਼ਾਦੀ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਮੁੱਖ ਅਧਿਆਪਕਾ ਸ਼੍ਰੀਮਤੀ ਰਾਜ ਰਾਣੀ ਅਤੇ ਪਿੰਡ ਰੁੜਕਾ ਦੀ ਸਰਪੰਚ ਹਰਜਿੰਦਰ ਕੌਰ ਨੇ ਸਾਂਝੇ ਤੌਰ ਤੇ ਅਦਾ ਕੀਤੀ।ਮੰਚ ਦਾ ਸੰਚਾਲਨ ਸ਼੍ਰੀ ਸੱਜਾਦ ਅਲੀ ਉਰਦੂ ਮਾਸਟਰ ਨੇ ਕੀਤਾ ਤੇ ਵੱਖਰੇ ਅੰਦਾਜ਼ ਵਿਚ ਸਰੋਤਿਆਂ ਦਾ ਸਮਾਂ ਬੱਧੀ ਰੱਖਿਆ।ਇਸ ਮੌਕੇ ਵਿਚ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਤੋ ਇਲਾਵਾ ਦੇਸ਼ ਪ੍ਰੇਮ ਸਬੰਧੀ ਕੁਇਜ਼, ਭਾਸ਼ਣ ਤੇ ਗੀਤ ਮੁਕਾਬਲੇ ਵੀ ਕਰਵਾਏ ਗਏ। ਜਿਸ ਵਿਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਨਵਾਜਿਆ ਗਿਆ। ਸ.ਅਵਤਾਰ ਸਿੰਘ ਨੇ ਪਹੁੰਚੇ ਹੋਏ ਸਾਰੇ ਪਤਵੰਤੇ ਲੋਕਾਂ ਨੂੰ ”ਜੀ ਆਇਆਂ” ਆਖਿਆ। ਮੁੱਖ ਅਧਿਆਪਕਾ ਨੇ ਆਪਣੇ ਭਾਸ਼ਣ ਵਿਚ ਬੱਚਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਕਿ ਸਾਨੂੰ ਅਧਿਕਾਰਾਂ ਦੇ ਨਾਲ-ਨਾਲ ਆਪਣੇ ਕਰਤੱਵਾਂ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ ਤੇ ਸਾਨੂੰ ਦੇਸ਼ ਦੀ ਤਰੱਕੀ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ।ਉਹਨਾ ਨੇ ਅੱਜ ਦੇ ਇਸ ਪ੍ਰੋਗਰਾਮ ਕਾਮਯਾਬੀ ਲਈ ਸਮੂਹ ਸਟਾਫ ਦੇ ਨਾਲ-ਨਾਲ ਸ਼੍ਰੀ ਸੱਜਾਦ ਅਲੀ ਉਰਦੂ ਮਾਸਟਰ ਦੀ ਵਿਸ਼ੇਸ਼ ਤੌਰ ਤੇ ਪ੍ਰਸ਼ੰਸਾ ਕੀਤੀ। ਆਖੀਰ ਵਿਚ ਸ਼੍ਰੀ ਪਰੀਬੇਸ਼ ਜੈਨ ਨੇ ਪਹੁੰਚੇ ਹੋਏ ਸਾਰੇ ਲੋਕਾਂ ਨੂੰ ਇਸ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੀ ਗੁਰਪ੍ਰੀਤ ਸਿੰਘ, ਸ਼੍ਰੀ ਰਵਨੀਤ ਸਿੰਘ, ਸ਼੍ਰੀ ਗੁਰਦੀਪ ਸਿੰਘ, ਸ਼੍ਰੀ ਸੱਜਾਦ ਅਲੀ, ਸ਼੍ਰੀ ਹਰੀਸ ਕੁਮਾਰ, ਸ਼੍ਰੀ ਰਣਜੀਤ ਸਿੰਘ, ਸ਼੍ਰੀਮਤੀ ਪਰਮਜੀਤ ਕੌਰ, ਸ਼੍ਰੀਮਤੀ ਮੰਜੂ ਗੋਇਲ, ਸ਼੍ਰੀਮਤੀ ਪੁਸ਼ਪਾ ਦੇਵੀ, ਸ਼੍ਰੀਮਤੀ ਨੁਸਰਤ ਬਾਨੋ, ਸ਼੍ਰੀਮਤੀ ਸੁਖਵਿੰਦਰ ਕੌਰ, ਸ਼੍ਰੀ ਰੁਲਦੂ ਖਾਨ, ਸ਼੍ਰੀ ਦਰਸ਼ਨ ਸਿੰਘ, ਸ਼੍ਰੀ ਸੁਖਵਿੰਦਰ ਸਿੰਘ (ਚੇਅਰਮੈਨ) ਤੇ ਸਮੂਹ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਸ.ਹਾਕਮ ਸਿੰਘ ਸਮੇਤ ਪਿੰਡ ਰੁੜਕਾ ਦੀ ਪੰਚਾਇਤ ਦੇ ਸਮੂਹ ਮੈਂਬਰ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply