
ਫ਼ਾਜ਼ਿਲਕਾ, 16 ਅਪ੍ਰੈਲ (ਵਿਨੀਤ ਅਰੋੜਾ): ਪੰਜਾਬ ਸਰਕਾਰ ਦੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਪ੍ਰਤੀ ਮਤਰੇਈ ਮਾਂ ਵਾਲਾ ਵਤੀਰਾ ਅਪਣਾਉਣ ਅਤੇ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ‘ਤੇ ਟਾਲ ਮਟੋਲ ਕਾਰਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਵਿਚ ਵੱਧ ਰਹੇ ਰੋਸ ਨੂੰ ਲੈ ਕੇ 18 ਅਪ੍ਰੈਲ ਨੂੰ ਬਠਿੰਡਾ ਅਤੇ 24 ਅਪ੍ਰੈਲ ਨੂੰ ਸੰਗਰੂਰ ਵਿਖੇ ਰੋਸ ਧਰਨੇ ਦੇਣਗੇ। ਇਸ ਸਬੰਧੀ ਫ਼ਾਜ਼ਿਲਕਾ ਜ਼ਿਲੇ ਦੇ ਸਰਕਾਰੀ ਪੈਨਸ਼ਨਰ ਐਸੋਸੀਏਸ਼ਨ ਦੀ ਇਕ ਮੀਟਿੰਗ ਮਿੰਨੀ ਸਕੱਤਰੇਤ ਵਿਖੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਚੰਦਰ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ। ਸ੍ਰੀ ਕਾਲੜਾ ਨੇ ਕਿਹਾ ਕਿ ਉਨਾਂ ਨੇ ਆਪਣੇ ਜੀਵਨ ਵਿਚ ਪਹਿਲੀ ਵਾਰ ਇਹ ਦੇਖਿਆ ਹੈ ਕਿ 31 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਖ਼ਜ਼ਾਨੇ ਦੀ ਅਦਾਇਗੀ ‘ਤੇ ਪਾਬੰਦੀ ਲੱਗੀ ਸੀ। ਲਗਭਗ 2 ਲੱਖ ਮੁਲਾਜ਼ਮਾਂ ਨੂੰ ਫ਼ਰਵਰੀ ਅਤੇ ਮਾਰਚ ਮਹੀਨੇ ਦੀ ਤਨਖਾਹ ਨਹੀ ਮਿਲੀ। ਉਨਾਂ ਕਿਹਾ ਕਿ 18 ਅਪ੍ਰੈਲ ਨੂੰ ਬਠਿੰਡਾ ਵਿਖੇ ਹਰਸਿਮਰਤ ਕੌਰ ਬਾਦਲ ਦੇ ਲੋਕ ਸਭਾ ਹਲਕੇ ਅਤੇ 24 ਅਪ੍ਰੈਲ ਨੂੰ ਵਿੱਤ ਮੰਤਰੀ ਢੀਂਡਸਾ ਦੇ ਹਲਕੇ ਅੰਦਰ ਰੋਸ ਧਰਨੇ ਦਿੱਤੇ ਜਾਣਗੇ। ਇਸ ਮੀਟਿੰਗ ਵਿਚ ਜਨਰਲ ਸਕੱਤਰ ਓਮ ਪ੍ਰਕਾਸ਼ ਸ਼ਰਮਾ, ਪ੍ਰਿੰਸੀਪਲ ਪ੍ਰੀਤਮ ਕੌਰ, ਆਸ਼ਾ ਨਾਗਪਾਲ, ਡਾ. ਅਮਰ ਲਾਲ ਬਾਘਲਾ, ਗੁਰਬਖ਼ਸ਼ ਸਿੰਘ ਖੁਰਾਨਾ ਜਲਾਲਾਬਾਦ, ਦੇਸ ਰਾਜ ਗਾਂਧੀ, ਭਗਵਾਨ ਦਾਸ, ਅਮਰ ਸਿੰਘ, ਜਗਦੀਸ਼ ਕਟਾਰੀਆ, ਕੇਵਲ ਕ੍ਰਿਸ਼ਨ ਸੇਠੀ, ਲੇਖ ਰਾਜ ਅੰਗੀ, ਮੋਹਨ ਸਿੰਘ, ਕੁਲਬੀਰ ਸਿੰਘ, ਸੁਬੇਗ ਸਿੰਘ, ਰਾਜ ਕ੍ਰਿਸ਼ਨ ਸਚਦੇਵਾ, ਕਸਤੂਰੀ ਲਾਲ, ਬਲਵੀਰ ਚੰਦ ਆਦਿ ਹਾਜ਼ਰ ਸਨ।
Check Also
ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼
ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …
Punjab Post Daily Online Newspaper & Print Media