Friday, October 18, 2024

69ਵੇਂ ਆਜ਼ਾਦੀ ਦਿਵਸ ਸਬੰਧੀ ਐਟ ਹੋਮ ਸਮਾਗਮ ਵਿੱਚ ਪੁੱਜੇ ਵਿਧਾਇਕ ਅਸ਼ਵਨੀ ਸ਼ਰਮਾ

PPN1608201514 PPN1608201515

ਪਠਾਨਕੋਟ, 16 ਅਗਸਤ (ਪ.ਪ) – ਪੰਜਾਬ ਸਰਕਾਰ ਵੱਲੋ ਪਠਾਨਕੋਟ ਵਿਖੇ ਸ਼ਾਹਪੁਰ ਚੌਕ ਤੋਂ ਸਰਕਾਰੀ ਕਾਲਜ ਤੱਕ ਜਾਂਦੀ ਸੜਕ ਦੀ ਨਵ ਉਸਾਰੀ ‘ਤੇ 2 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਇਹ ਸੜਕ ਮਿਸ਼ਨ ਚੌਕ ਤੱਕ ਜਾਏਗੀ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ 69ਵੇਂ ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਥਾਨਕ ਐਵਲਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਐਟ ਹੋਮ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ। ਇਸ ਸਮਾਗਮ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ, ਅਨਿਲ ਵਾਸੂਦੇਵਾ ਮੇਅਰ ਨਗਰ ਨਿਗਮ, ਅਮਿਤ ਮਹਾਜਨ ਐਸ.ਡੀ.ਐਮ., ਅਨਿਲ ਰਾਮਪਾਲ ਮੰਡਲ ਪ੍ਰਧਾਨ ਭਾਜਪਾ, ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ), ਯਸ਼ਪਾਲ ਸ਼ਰਮਾ ਤਹਿਸੀਲਦਾਰ, ਸੁਖਦੇਵ ਰਾਜ ਬੀ.ਡੀ.ਪੀ.ਓ., ਪਤਵੰਤੇ ਸ਼ਹਿਰੀ, ਵੱਖ ਵੱਖ ਸਵੈ ਸੇਵੀ ਜਥੇਬੰਦੀਆਂ ਦੇ ਨੁੰਮਾਇਦੇ, ਜ਼ਿਲ੍ਹਾ ਅਧਿਕਾਰੀ ਅਤੇ ਵੱਖ ਵੱਖ ਸਕੂਲਾਂ ਦੇ ਬੱਚੇ ਹਾਜ਼ਰ ਸਨ।
ਸ਼੍ਰੀ ਅਸ਼ਵਨੀ ਸ਼ਰਮਾ ਨੇ ਇਸ ਮੌਕੇ ਆਜ਼ਾਦੀ ਦੇ ਸੰਘਰਸ਼ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਮੂਹ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਜੇ ਵੀ ਬਹੁਤ ਕੁੱਝ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਦੇਸ਼ ਵਿੱਚੋਂ ਭ੍ਰਿਸ਼ਟਾਚਾਰ, ਮਹਿੰਗਾਈ, ਬੇਰੁਜ਼ਗਾਰੀ, ਅਨਪੜ੍ਹਤਾ, ਭਰੂਣ ਹੱਤਿਆ, ਭੁੱਖਮਰੀ, ਦਹੇਜ ਵਰਗੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਇਸ ਮੌਕੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚ ਚੁੱਕਣ ਅਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦੇਣ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਪਠਾਨਕੋਟ ਵਿਖੇ ਸਰਕਾਰੀ ਕਾਲਜ ਬਣਾਇਆ ਜਾ ਰਿਹਾ ਹੈ। ਜਿਸ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 46 ਕਰੋੜ ਰੁਪਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਤੇ ਅਤੇ 8.50 ਕਰੋੜ ਰੁਪਏ ਆਧੁਨਿਕ ਖੇਡ ਸਟੇਡੀਅਮ ਦੀ ਉਸਾਰੀ ‘ਤੇ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪਠਾਨਕੋਟ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਆਡੀਟੋਰੀਅਮ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਅਤੇ ਅਗਲੇ ਸਾਲ 26 ਜਨਵਰੀ, 2016 ਨੂੰ ਐਟ ਹੋਮ ਸਮਾਗਮ ਦਾ ਆਯੋਜਨ ਇਸ ਆਡੀਟੋਰੀਅਮ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲਾ ਸਾਲ ਉਦਘਾਟਨਾ ਦਾ ਸਾਲ ਹੋਵੇਗਾ।ਉਨ੍ਹਾਂ ਕਿਹਾ ਕਿ ਚੱਕੀ ਪੁੱਲ ਤੋਂ ਮਾਮੂਨ ਤੱਕ 4 ਮਾਰਗੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਖੱਡੀ ਖੱਡ ਉੱਪਰ ਬਣਨ ਵਾਲੇ ਪੁੱਲ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ ਤੇ ਬਰਸਾਤਾਂ ਤੋਂ ਬਾਅਦ ਇਸ ਪੁੱਲ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਢਾਂਗੂ ਰੋਡ ਅਤੇ ਮੰਡੀ ਰੋਡ ਬਣਾ ਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ 15000 ਲੋਕਾਂ ਦਾ ਬੀਮਾ ਕਰਵਾਇਆ ਗਿਆ ਹੈ। ਉਨ੍ਹਾਂ ਵੱਖ ਵੱਖ ਸਮਾਜ ਸਵੈ ਸੰਸਥਾਵਾਂ ਦੇ ਨੁੰਮਾਇਦਿਆ ਨੂੰ ਅਪੀਲ ਕੀਤੀ ਕਿ ਉਹ ਗਰੀਬ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਅਤੇ ਜ਼ਿਲ੍ਹੇ ਦੇ ਵਿਕਾਸ ਲਈ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ। ਉਨ੍ਹਾਂ ਨੇ ਸਬੰਧਤ ਸਰਕਾਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਦੇ ਮਿਆਰ ਨੂੰ ਯਕੀਨੀ ਬਣਾਉਣ। ਇਸ ਮੌਕੇ ਜਿਨ੍ਹਾਂ ਸਕੂਲਾਂ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਉਨ੍ਹਾਂ ਨੂੰ ਸ਼੍ਰੀ ਅਸ਼ਵਨੀ ਸ਼ਰਮਾ ਨੇ 12600 ਰੁਪਏ ਨਕਦ ਇਨਾਮ ਵਜੋਂ ਦਿੱਤੇ।

Check Also

ਖਾਲਸਾ ਕਾਲਜ ਵਲੋਂ ਲੋਗੋ ਡਿਜ਼ਾਈਨਿੰਗ ਮੁਕਾਬਲਾ ਕਰਵਾਇਆ ਗਿਆ

ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਦੀ …

Leave a Reply