Saturday, October 19, 2024

ਸ਼ੋ੍ਮਣੀ ਕਮੇਟੀ ਦੇ ਨਾਂ ‘ਤੇ ਰਜਿਸਟਰਡ ਗੱਡੀਆਂ ਹੀ ਐਸ.ਜੀ.ਪੀ.ਸੀ ਲਿਖਵਾਉਣ ਲਈ ਅਧਿਕਾਰਿਤ – ਡਾ. ਰੂਪ ਸਿੰਘ

Roop Singh - Copy

ਅੰਮ੍ਰਿਤਸਰ, 16 ਅਗਸਤ (ਗੁਰਪ੍ਰੀਤ ਸਿੰਘ) – ਸਕੱਤਰ ਸ਼ੋ੍ਰਮਣੀ ਕਮੇਟੀ ਡਾ. ਰੂਪ ਸਿੰਘ ਨੇ ਕਿਹਾ ਕਿ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਬਾਹਰੀ ਲੋਕ ਜਿਨ੍ਹਾਂ ਦਾ ਸ਼ੋ੍ਰਮਣੀ ਕਮੇਟੀ ਨਾਲ ਸਿੱਧੇ ਤੌਰ ‘ਤੇ ਸਬੰਧ ਨਹੀਂ, ਪਰ ਉਹ ਲੋਕ ਆਪਣੇ ਨਿਜੀ ਵਾਹਨਾਂ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਜਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਂ ਸ੍ਰੀ ਦਰਬਾਰ ਸਾਹਿਬ ਲਿਖਵਾ ਕੇ ਗੱਡੀਆਂ ਦੀ ਵਰਤੋਂ ਕਰ ਰਹੇ ਹਨ ਸਰਾਸਰ ਗਲਤ ਤੇ ਇਤਰਾਜਯੋਗ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖਾਂ ਦੀ ਚੁਣੀ ਹੋਈ ਸੰਸਥਾ ਹੈ ਇਸ ਸੰਸਥਾ ਕੋਲ ਜਿੰਨੀਆਂ ਵੀ ਗੱਡੀਆਂ ਹਨ ਉਨ੍ਹਾਂ ਦੀ ਰਜਿਸਟਰੇਸ਼ਨ ਬਕਾਇਦਾ ਸਕੱਤਰ ਸ਼ੋ੍ਰਮਣੀ ਕਮੇਟੀ ਜਾਂ ਸਬੰਧਤ ਮੈਨੇਜਰ ਸਾਹਿਬਾਨ ਦੇ ਨਾਮ ਹੈ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਾ ਨਾਮ ਉਹ ਲੋਕ ਹੀ ਵਰਤ ਜਾਂ ਲਿਖਵਾ ਸਕਦੇ ਹਨ, ਜੋ ਇਸ ਸੰਸਥਾ ਵਿੱਚ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ (ਮੈਂਬਰ) ਹੋਣ।ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬਧੰਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁਲਾਜ਼ਮ ਵੀ ਆਪਣੇ ਨਿਜੀ ਪਰਿਵਾਰਕ ਵਾਹਨਾਂ/ਗੱਡੀਆਂ ਤੇ ਐਸ.ਜੀ.ਪੀ.ਸੀ. ਤੇ ਸ੍ਰੀ ਦਰਬਾਰ ਸਾਹਿਬ ਨਹੀਂ ਲਿਖ ਸਕਦੇ।ਉਨ੍ਹਾਂ ਕਿਹਾ ਕਿ ਦਫ਼ਤਰੀ ਅਤੇ ਮੈਂਬਰ ਸਾਹਿਬਾਨ ਦੀਆਂ ਗੱਡੀਆਂ ਤੋਂ ਇਲਾਵਾ ਜੇਕਰ ਕੋਈ ਹੋਰ ਵਿਅਕਤੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ (ਐਸ.ਜੀ.ਪੀ.ਸੀ.) ਜਾਂ ਸ੍ਰੀ ਦਰਬਾਰ ਸਾਹਿਬ ਆਪਣੇ ਨਿਜੀ ਵਾਹਨਾਂ ਤੇ ਲਿਖਵਾਉਂਦੇ ਹਨ ਤਾਂ ਉਹ ਇਤਰਾਜਯੋਗ ਹੈ।ਪ੍ਰਸਾਸ਼ਨ ਉਨ੍ਹਾਂ ਖਿਲਾਫ ਕਾਰਵਾਈ ਕਰ ਸਕਦਾ ਹੈ।ਇਸ ਲਈ ਸੰਸਥਾ ਦੇ ਨਾਮ ਦੀ ਅਣਅਧਿਕਾਰਤ ਵਰਤੋਂ ਕਰਨ ਵਾਲੇ ਖੁਦ ਜ਼ਿੰਮੇਵਾਰ ਹੋਣਗੇ।ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੇਵਲ ਉਨ੍ਹਾਂ ਵਾਹਨਾਂ ਦੀ ਹੀ ਜ਼ਿੰਮੇਵਾਰ ਹੈ, ਜਿਨ੍ਹਾਂ ਦੀਆਂ ਰਜਿਸਟਰੇਸ਼ਨ (ਆਰ.ਸੀ) ਮੈਨੇਜਰ ਸ਼ੋ੍ਰਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਵਾਲੇ ਮੈਨੇਜਰ ਗੁਰਦੁਆਰਾ ਸਾਹਿਬਾਨ ਦੇ ਨਾਮ ‘ਤੇ ਹਨ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਸੇਵਾ ਕਰਵਾਈ ਗਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ …

Leave a Reply