Saturday, October 19, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਵਿਖੇ ਆਜ਼ਾਦੀ ਦਿਵਸ ਮਨਾਇਆ

PPN1608201523

ਅੰਮ੍ਰਿਤਸਰ, 16 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਦੇਸ਼ ਦਾ 69ਵਾਂ ‘ਆਜ਼ਾਦੀ ਦਿਵਸ’ ਮਨਾਇਆ ਗਿਆ, ਜਿਸ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਸ੍ਰ. ਪ੍ਰਿਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇਸ ਮੌਕੇ ਉਕਤ ਸ਼ਖਸ਼ੀਅਤਾਂ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਕਬੂਤਰਾਂ ਨੂੰ ਆਜ਼ਾਦੀ ਦੀ ਖੁੱਲੀ ਹਵਾ ਵਿੱਚ ਉਡਾਇਆ ਗਿਆ।ਸਕੂਲ ਬੈਂਡ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ ਅਤੇ ਸਾਰਿਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਵੱਲੋਂ ਆਜ਼ਾਦੀ ਨਾਲ ਸਬੰਧਿਤ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਸਕੂਲ ਦੇ ਮੈਂਬਰ ਇੰਚਾਰਜ਼ ਗੁਰਿੰਦਰ ਸਿੰਘ ਚਾਵਲਾ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਜ਼ਾਦੀ ਦੇ ਪ੍ਰਵਾਨਿਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਸਕੂਲ ਪਿ੍ਸੀਪਲ ਮੈਡਮ ਅਮਰਜੀਤ ਕੌਰ ਨੇ ਆਜ਼ਾਦੀ ਦਿਹਾੜੇ ਦੀ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਸਮੇਤ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।

Check Also

ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਨਜ਼ਦੀਕ ਸੁਖਆਸਨ ਅਸਥਾਨ ਦੀ ਸੇਵਾ ਕਰਵਾਈ ਗਈ

ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ …

Leave a Reply