Friday, May 22, 2026

ਡੀ.ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਵਪਾਰ ਵਿੰਗ ਤੇ ਪ੍ਰਮੁੱਖ ਸ਼ਖਸੀਅਤਾਂ ਵਲੋਂ ਸਨਮਾਨ

PPN1708201520

ਅੰਮ੍ਰਿਤਸਰ, 17 ਅਗਸਤ (ਗੁਰਚਰਨ ਸਿੰਘ) – ਡੀਆਈਜੀ ਬਾਰਡਰ ਰੇਂਜ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਅਹੁਦੇਦਾਰਾਂ ਅਤੇ ਅੰਮ੍ਰਿਤਸਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਵਲੋਂ ਉਨ੍ਹਾਂ ਦੇ ਦਫਤਰ ਵਿਚ ਵਿਸ਼ੇਸ਼ ਤੌਰ ਤੇ ਅਕਾਲੀ ਦਲ ਵਪਾਰ ਵਿੰਗ ਦੇ ਜਿਲ੍ਹੂਾ ਅੰਮ੍ਰਿਤਸਰ ਪ੍ਰਧਾਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਵਿਚ ਸਨਮਾਨਿਤ ਕੀਤਾ । ਇਸ ਮੌਕੇ ਮਰਵਾਹਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਇਸ ਨਿਯੁਕਤੀ ਨਾਲ ਸ਼ਹਿਰ ਵਾਸੀਆਂ ਅਤੇ ਖਾਸ ਕਰਕੇ ਬਾਰਡਰ ਏਰੀਆ ਦੇ ਲੋਕਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਜਿੱਥੇ ਇਕ ਇਮਾਨਦਾਰ ਅਫਸਰ ਹਨ, ਉਥੇ ਹੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਕੇ ਲੋਕਾਂ ਦਾ ਦਿਲ ਜਿੱਤ ਲੈਂਦੇ ਹਨ। ਇਸ ਮੌਕੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਈਆਂ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਸਮਾਜ ਵਿਚ ਜੁਰਮ, ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ। ਇਸ ਲਈ ਸਾਰਿਆਂ ਦਾ ਫਰਜ ਬਣਦਾ ਹੈ ਕਿ ਉਹ ਪੁਲਸ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ। ਇਸ ਮੌਕੇ ਡੀਏਵੀ ਸਕੂਲ ਦੀ ਪ੍ਰਿੰ. ਡਾ. ਨੀਰਾ ਸ਼ਰਮਾ, ਬੀ.ਬੀ.ਕੇ ਡੀ.ਏ.ਵੀ ਵੁਮੈਨ ਕਾਲਜ਼ ਦੀ ਪ੍ਰਿ: ਡਾ. ਨੀਲਮ ਕਾਮਰਾ, ਸੁਦਰਸ਼ਨ ਕਪੂਰ, ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਵਾਲੀਆ, ਮੀਤ ਪ੍ਰਧਾਨ ਰਾਜੀਵ ਅਨੇਜਾ, ਵਿਪਨ ਮਹਿਰਾ, ਹੋਟਲ ਐਸੋਸੀਏਸਨ ਦੇ ਪ੍ਰਧਾਨ ਏਪੀਐਸ ਚੱਠਾ, ਚੇਅਰਮੈਨ ਰਣਦੀਪ ਸਿੰਘ, ਪਿਯੂਸ਼ ਕਪੂਰ, ਕੁਲਵਿੰਦਰ ਸਿੰਘ ਮਰਵਾਹਾ, ਮੋਹਿਤ ਰਾਜਪੂਤ, ਨਰਿੰਦਰ ਲਾਂਬਾ, ਸੁਖਬੀਰ ਸਿੰਘ ਅਰੋੜਾ ਆਦਿ ਸ਼ਖਸੀਅਤਾਂ ਹਾਜ਼ਰ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply