Wednesday, March 18, 2026

ਜਥੇ: ਅਵਤਾਰ ਸਿੰਘ ਵਲੋਂ ਗੁਰਦੁਆਰਾ ਅਮੀਰ ਪੇਟ ਹੈਦਰਾਬਾਦ ਦੇ ਪ੍ਰਧਾਨ ਦਰਸ਼ਨ ਸਿੰਘ ਦਾ ਸਨਮਾਨ

PPN1708201523

ਅੰਮ੍ਰਿਤਸਰ, 17 ਅਗਸਤ (ਗੁਰਪ੍ਰੀਤ ਸਿੰਘ) – ਹੈਦਰਾਬਾਦ (ਮ’ਧ ਪ੍ਰਦੇਸ਼) ਤੋਂ ਗੁਰਦੁਆਰਾ ਅਮੀਰ ਪੇਟ ਸਾਹਿਬ ਦੇ ਪ੍ਰਧਾਨ ਸz: ਦਰਸ਼ਨ ਸਿੰਘ ਤੇ ਉਨ੍ਹਾਂ ਦੇ ਨਾਲ ਆਈ ਡੀ ਬੀ ਆਈ ਬੈਂਕ ਦੇ ਸਾਬਕਾ ਡੀ ਜੀ ਐਮ ਸ: ਪ੍ਰਿਤਪਾਲ ਸਿੰਘ ਤੇ ਹੈਦਰਾਬਾਦ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ: ਮਨਪ੍ਰੀਤ ਸਿੰਘ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਜਿਕਰਯੋਗ ਹੈ ਕਿ ਸ: ਦਰਸ਼ਨ ਸਿੰਘ ਪ੍ਰਧਾਨ ਗੁਰਦੁਆਰਾ ਅਮੀਰ ਪੇਟ ਹੈਦਰਾਬਾਦ ਦੀ ਅਗਵਾਈ ‘ਚ 35 ਸਿੱਖ ਪ੍ਰੀਵਾਰਾਂ ਦੇ ਤਕਰੀਬਨ 100 ਸ਼ਰਧਾਲੂਆਂ ਦਾ ਜਥਾ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਇਤਿਹਾਸਕ ਧਾਰਮਿਕ ਅਸਥਾਨਾ ਦੇ ਦਰਸ਼ਨ ਕਰਨ ਲਈ ਅੰਮ੍ਰਿਤਸਰ ਪੁੱਜਾ ਹੈ। ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਮਿਲੇ ਮਾਣ-ਸਨਮਾਨ ਬਦਲੇ ਧੰਨਵਾਦ ਕਰਦਿਆਂ ਸ: ਦਰਸ਼ਨ ਸਿੰਘ ਪ੍ਰਧਾਨ ਤੇ ਸ: ਪ੍ਰਿਤਪਾਲ ਸਿੰਘ ਸਾਬਕਾ ਡੀ ਜੀ ਐਮ, ਆਈ ਡੀ ਐਮ ਬੈਂਕ ਨੇ ਕਿਹਾ ਕਿ ਹੈਦਰਾਬਾਦ ਵਿੱਚ ਤਕਰੀਬਨ 20 ਹਜ਼ਾਰ ਸਿੱਖ ਪ੍ਰੀਵਾਰ ਰਹਿੰਦੇ ਹਨ, ਜੋ ਅਕਾਲ ਪੁਰਖ ਦੀ ਕਿਰਪਾ ਸਦਕਾ ਪੂਰਨ ਸਿੱਖੀ ਸਰੂਪ ‘ਚ ਹਨ।ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਰੂਹਾਨੀਅਤ ਦਾ ਘਰ ਹੈ ਤੇ ਇਸ ਮੁਕੱਦਸ ਅਸਥਾਨ ਦੇ ਦਰਸ਼ਨ ਕਰਕੇ ਮਨ ਨੂੰ ਬਹੁਤ ਸਕੂਨ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ‘ਚ ਸ਼ੋ੍ਮਣੀ ਕਮੇਟੀ ਦੇਸ਼ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਿੱਖਾਂ ਦੀ ਸਾਰ ਲੈ ਰਹੀ ਹੈ ਅਤੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਅਨੁਸਾਰ ਆਪਣੀ ਜਿੰਮੇਵਾਰੀ ਤਹਿਤ ਜਦੋਂ ਵੀ ਕਿਤੇ ਕੁਦਰਤੀ ਆਫਤ ਆਉਂਦੀ ਹੈ ਤਾਂ ਸਭ ਤੋਂ ਪਹਿਲਾਂ ਉਸ ਅਸਥਾਨ ਤੇ ਪਹੁੰਚ ਕੇ ਮਨੁੱਖਤਾ ਦੀ ਸੇਵਾ ਕਰਦੀ ਹੈ।
ਇਸ ਮੌਕੇ ਸ: ਬਾਵਾ ਸਿੰਘ ਗੁਮਾਨਪੁਰਾ ਤੇ ਸ: ਸੁਰਜੀਤ ਸਿੰਘ ਭਿੱਟੇਵੱਡ ਮੈਂਬਰ ਸ਼ੋ੍ਰਮਣੀ ਕਮੇਟੀ, ਡਾ: ਰੂਪ ਸਿੰਘ ਤੇ ਸ: ਮਨਜੀਤ ਸਿੰਘ ਸਕੱਤਰ, ਸ: ਹਰਭਜਨ ਸਿੰਘ ਮਨਾਵਾਂ, ਸ: ਬਲਵਿੰਦਰ ਸਿੰਘ ਜੌੜਾਸਿੰਘਾ, ਸ: ਪਰਮਜੀਤ ਸਿੰਘ ਸਰੋਆ, ਸ: ਮਹਿੰਦਰ ਸਿੰਘ ਆਹਲੀ ਤੇ ਸ: ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸ: ਸਤਿੰਦਰ ਸਿੰਘ ਨਿਜੀ ਸਹਾਇਕ, ਸ: ਗੁਰਿੰਦਰ ਸਿੰਘ ਦੇਵੀਦਾਸਪੁਰਾ ਪੀ ਏ , ਸ: ਪ੍ਰਤਾਪ ਸਿੰਘ ਮੈਨੇਜਰ, ਸ:ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ, ਹੈਦਰਾਬਾਦ ਗੁਰਦੁਆਰਾ ਸਾਹਿਬ ਦੇ ਮੀਤ ਪ੍ਰਧਾਨ ਸ: ਹਰਮਿੰਦਰ ਸਿੰਘ, ਸ: ਲਾਹੌਰ ਸਿੰਘ ਸਕੱਤਰ, ਸ: ਪ੍ਰਮੇਸ਼ਵਰ ਸਿੰਘ ਤੇ ਸ: ਦਵਿੰਦਰ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …

Leave a Reply