Friday, June 12, 2026

 ਜਥੇਦਾਰ ਵਲੋਂ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਦੇ ਹੋਏ ਕਤਲ ਦੀ ਨਿੰਦਾ

ਅੰਮ੍ਰਿਤਸਰ, 18 ਅਗਸਤ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬਾਪੂ ਸੂਰਤ ਸਿੰਘ ਖ਼ਾਲਸਾ ਦੇ ਜਵਾਈ ਭਾਈ ਸਤਵਿੰਦਰ ਸਿੰਘ ਦੇ ਹੋਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਿਆਂ ਕਿਹਾ ਹੈ ਕਿ ਜਿਸ ਵੀ ਵਿਅਕਤੀ ਨੇ ਅਜਿਹੀ ਘਿਨੌਣੀ ਕਾਰਵਾਈ ਕੀਤੀ ਹੈ ਉਸ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਉਨਾਂ ਕਿਹਾ ਕਿ ਅਮਰੀਕਾ ਦੀ ਸਰਕਾਰ ਇਸ ਸਬੰਧੀ ਤੁਰੰਤ ਹੀ ਕਾਰਵਾਈ ਕਰਦਿਆਂ ਦੋਸ਼ੀਆਂ ਦੀ ਭਾਲ ਕਰਕੇ ਉਨ੍ਹਾਂ ਨੂੰ ਕਾਨੂੰਨ ਦੇ ਕਟਿਹਰੇ ਵਿਚ ਪੇਸ਼ ਕਰੇ, ਜਿਥੇ ਉਨ੍ਹਾਂ ਨੂੰ ਸਖ਼ਤ ਸਜ਼ਾ ਮਿਲ ਸਕੇ।  ਸਿੰਘ ਸਾਹਿਬ ਜੀ ਨੇ ਮਨੀਕਰਨ ਹਿਮਾਚਲ ਪ੍ਰਦੇਸ਼ ਵਿਖੇ ਵਾਪਰੀ ਮੰਦਭਾਗੀ ਘਟਨਾ ਜਿਸ ਵਿੱਚ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ, ਬਾਰੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply