ਅੰਮ੍ਰਿਤਸਰ, 18 ਅਗਸਤ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਧੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਉਨ੍ਹਾਂ ਦੇ ਸਕੂਲ ਵਿਚ ਸਮੇਂ ਸਿਰ ਪੁੱਜਣ ਲਈ ਮਾਈ ਭਾਗੋ ਵਿੱਦਿਆ ਸਕੀਮ ਆਰੰਭ ਕੀਤੀ ਗਈ ਹੈ। ਇਸ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫ਼ਤ ਸਾਈਕਲ ਉਪਲਬੱਧ ਕਰਵਾਏ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਇਸ ਸਾਲ 12095 ਸਾਈਕਲ ਵੰਡੇ ਜਾ ਰਹੇ ਹਨ ਜਿਸ ਦੀ ਸ਼ੁਰੂਆਤ 15 ਅਗਸਤ ਨੂੰ ਅਜ਼ਾਦੀ ਦਿਵਸ ਮੌਕੇ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਵੱਲੋਂ 200 ਵਿਦਿਆਰਥਣਾਂ ਨੂੰ ਸਾਈਕਲ ਤਕਸੀਮ ਕਰਕੇ ਕੀਤੀ ਗਈ ਹੈ, ਤਾਂ ਜੋ ਉਨ੍ਹਾਂ ਨੂੰ ਆਪਣੀ ਪੜ੍ਹਾਈ ਲਈ ਸਾਜ਼ਗਾਰ ਮਾਹੌਲ ਉਪਲਬੱਧ ਕਰਵਾਇਆ ਜਾ ਸਕੇ ਅਤੇ ਉਹ ਉਚੇਰੀ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਵਿਦਿਆ ਸਕੀਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੀਆਂ ਦੂਰ-ਦੁਰਾਡੇ ਇਲਾਕਿਆਂ ਵਿਚ ਰਹਿੰਦੀਆਂ ਵਿਦਿਆਰਥਣਾਂ ਨੂੰ ਸਕੂਲ ਆਉਣ-ਜਾਣ ਦੀ ਸਹੂਲਤ ਦੇਣਾ ਹੈ ਅਤੇ ਇਸ ਤੋਂ ਇਲਾਵਾ ਇਸ ਦਾ ਉਦੇਸ਼ ਸਕੂਲਾਂ ਵਿਚ ਪੜ੍ਹਾਈ ਛੱਡਣ ਵਿਚ ਲੜਕੀਆਂ ਦੀ ਦਰ ਨੂੰ ਵੀ ਘੱਟ ਕਰਨਾ ਹੈ।
Check Also
ਖਾਲਸਾ ਕਾਲਜ ਦੇ ਗਰਲਜ਼ ਹੋਸਟਲ ਵੱਲੋਂ ‘ਪਰਵਾਜ਼’ ਹੋਸਟਲ ਨਾਈਟ ਕਰਵਾਈ ਗਈ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਪਰਵਾਜ਼’ ਹੋਸਟਲ ਨਾਈਟ’ ਪ੍ਰੋਗਰਾਮ ਕਰਵਾਇਆ …
Punjab Post Daily Online Newspaper & Print Media