Saturday, April 25, 2026

ਆਜ਼ਾਦੀ ਦਿਵਸ ਤੇ ਸੁਖਦੇਵ ਸਿੰਘ ਸਮਰਾਲਾ ਸਟੇਟ ਐਵਾਰਡ ਨਾਲ ਸਨਮਾਨਿਤ

PPN1808201514

ਸਮਰਾਲਾ 18 ਅਗਸਤ (ਪ.ਪ) – ਭਾਰਤ ਦੀ ਆਜ਼ਾਦੀ ਦਿਵਸ ਮੌਕੇ ਸ. ਸੁਖਦੇਵ ਸਿੰਘ ਸਮਰਾਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਮੋਹਾਲੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਸੁਖਦੇਵ ਸਿੰਘ ਨੂੰ ਇਹ ਸਨਮਾਨ ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਪੰਜਾਬ ਵਿੱਚ ਨੀਲੀ ਕ੍ਰਾਂਤੀ ਦੀ ਚਲਾਈ ਜਾ ਰਹੀ ਮੁਹਿੰਮ ਵਿੱਚ ਪਾਏ ਵਿਸ਼ੇਸ਼ ਯੋਗਦਾਨ ਲਈ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਸੁਖਦੇਵ ਸਿੰਘ ਸਮਰਾਲਾ ਵੱਲੋਂ ਖੇਤੀਬਾੜੀ ਦੇ ਸਹਿਯੋਗੀ ਕਿੱਤੇ ਨੂੰ ਪਿਛਲੇ15 ਸਾਲਾਂ ਤੋਂ ਕਾਮਯਾਬੀ ਨਾਲ ਆਪਣਾਕੇ ਬਾਕੀ ਕਿਸਾਨਾਂ ਲਈ ਇੱਕ ਮਿਸਾਲ ਪੇਸ਼ ਕੀਤੀ ਹੈ। ਸੁਖਦੇਵ ਸਿੰਘ ਸਮਰਾਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਇਸ ਸਮੇਂ 65 ਏਕੜ ਤੇ ਮੱਛੀ ਪਾਲਣ ਦਾ ਕਿੱਤਾ ਕਰ ਰਹੇ ਹਨ ਅਤੇ ਚੰਗਾ ਲਾਭ ਕਮਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜੇਕਰ ਕੋਈ ਵੀ ਕਿਸਾਨ ਇਸ ਕਿੱਤੇ ਨੂੰ ਅਪਣਾਉਣ ਲਈ ਕਿਸੇ ਕਿਸਮ ਦੀ ਜਾਣਕਾਰੀ ਲੈਣੀ ਚਾਹੁੰਦਾ ਹੈ ਤਾਂ ਉਹ ਹਰ ਸਮੇਂ ਮੱਦਦ ਲਈ ਤਿਆਰ ਹਨ। ਇਸ ਮੌਕੇ ਸਮਰਾਲਾ ਇਲਾਕੇ ਦੇ ਕਈ ਅਗਾਂਹਵਧੂ ਕਿਸਾਨਾਂ ਅਤੇ ਹੋਰ ਦੋਸਤਾਂ ਮਿੱਤਰਾਂ ਜਿਨ੍ਹਾਂ ਵਿੱਚ ਪੁਖਰਾਜ ਸਿੰਘ ਘੁਲਾਲ, ਮੇਘ ਦਾਸ ਜਵੰਦਾ, ਦਰਸ਼ਨ ਸਿੰਘ ਕੰਗ, ਜਥੇਦਾਰ ਜਸਮੇਲ ਸਿੰਘ ਬੌਂਦਲੀ, ਗੁਰਚਰਨ ਸਿੰਘ ਪੱਪੂ, ਕੁਲਦੀਪ ਸਿੰਘ ਲੋਪੋਂ, ਨਛੱਤਰ ਸਿੰਘ ਬੌਂਦਲੀ, ਇੰਦਰਜੀਤ ਸਿੰਘ ਕੰਗ ਅਤੇ ਹਾਕਮ ਸਿੰਘ ਨੇ ਇਸ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਕਿਹਾ ਇਹ ਸਨਮਾਨ ਪ੍ਰਾਪਤ ਕਰਕੇ ਸੁਖਦੇਵ ਸਿੰਘ ਨੇ ਸਮਰਾਲਾ ਇਲਾਕੇ ਦਾ ਮਾਣ ਵਧਾਇਆ ਹੈ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply