
ਸਮਰਾਲਾ 18 ਅਗਸਤ (ਪ.ਪ) – ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਦੇਸ਼ ਦੀ ਆਜ਼ਾਦੀ ਦਾ 69ਵਾਂ ਸੁਤੰਤਰਤਾ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਿੰਡ ਦੇ ਸਰਪੰਚ ਜਗਤਾਰ ਸਿੰਘ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਕੂਲ ਦੇ ਸਕਾਊਟਸ ਅਤੇ ਗਾਈਡਜ਼ ਟੁਕੜੀਆਂ ਨੇ ਮਾਰਚ ਪਾਸਟ ਕੀਤਾ, ਜਿਸਦੀ ਅਗਵਾਈ ਸਕਾਊਟ ਟੁਕੜੀ ਦੇ ਸਰਜੈਂਟ ਮਨਿੰਦਰ ਸਿੰਘ ਜਮਾਤ ਅੱਠਵੀਂ ਅਤੇ ਗਾਈਡਜ਼ ਟੁਕੜੀ ਦੀ ਸਰਜੈਂਟ ਜਸ਼ਨਪ੍ਰੀਤ ਕੌਰ ਜਮਾਤ ਅੱਠਵੀਂ ਨੇ ਕੀਤੀ। ਇਸ ਮੌਕੇ ਸਕੂਲ ਮੇਘ ਦਾਸ ਜਵੰਦਾ ਨੇ ਸਮਾਗਮ ਵਿੱਚ ਹਾਜਰ ਪਤਵੰਤੇ ਸੱਜਣਾ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਜ਼ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਪਵਿੱਤਰ ਦਿਹਾੜ੍ਹੇ ਦੀ ਸਭ ਨੂੰ ਮੁਬਾਰਕਬਾਦ ਦਿੱਤੀ ਅਤੇ ਜਿਨ੍ਹਾਂ ਦੇਸ਼ ਭਗਤਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਇਹੋ ਜਿਹੇ ਪਵਿੱਤਰ ਦਿਹਾੜੇ ਤੇ ਹਰ ਇੱਕ ਨੂੰ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਸੰਬੋਧਨ ਵਿੱਚ ਅੱਗੇ ਕਿਹਾ ਕਿ ਸਾਡੇ ਦੇਸ਼ ਲਈ ਸਭ ਤੋਂ ਵੱਡੀ ਚੁਣੌਤੀ ਗੰਧਲਾ ਵਾਤਾਵਰਨ ਹੈ। ਇਸ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਜਸ਼ਨਪ੍ਰੀਤ ਕੌਰ ਤੇ ਸਾਥਣਾ ਨੇ ਦੇਸ਼ ਪਿਆਰ ਦਾ ਐਕਸ਼ਨ ਗੀਤ ਅਤੇ ਪਲਵਿੰਦਰ ਸਿੰਘ ਨੇ ਤਿਰੰਗੇ ਝੰਡੇ ਦਾ ਗੀਤ ਪੇਸ਼ ਕੀਤਾ। ਇਸ ਮੌਕੇ ਅਰੁਣ ਕੁਮਾਰ ਵਿੱਕੀ ਮੈਂਬਰ ਪੰਚਾਇਤ ਨੇ ਲੱਡੂ ਵੰਡੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਜਗਦੀਪ ਕੌਰ ਚੇਅਰਪਰਸਨ ਐਸ. ਐਮ. ਸੀ., ਸੋਹਣ ਸਿੰਘ ਨੰਬਰਦਾਰ ਸਾਬਕਾ ਸਰਪੰਚ, ਸੁਰਿੰਦਰ ਸਿੰਘ ਸਾਬਕਾ ਪ੍ਰਧਾਨ, ਅਵਤਾਰ ਸਿੰਘ ਪੰਚ, ਗੁਰਜੀਤ ਸਿੰਘ ਗੀਤ, ਬੀਬੀ ਕਮਲਜੀਤ ਕੌਰ, ਬੀਬੀ ਮਨਦੀਪ ਕੌਰ, ਰਜੀਆ, ਦਰਸ਼ਨ ਸਿੰਘ, ਮਾਸਟਰ ਬਲਵੀਰ ਸਿੰਘ, ਮੈਡਮ ਜਗਦੀਸ਼ ਕੌਰ, ਮੈਡਮ ਅਮਰਜੀਤ ਕੌਰ, ਮੈਡਮ ਪਵਨਦੀਪ ਕੌਰ, ਅਕਵਿੰਦਰ ਕੌਰ ਅਤੇ ਹੋਰ ਪਿੰਡ ਦੇ ਪਤਵੰਤੇ ਸੱਜਣ ਹਾਜਰ ਸਨ।
Punjab Post Daily Online Newspaper & Print Media