
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਹੋਣਹਾਰ ਵਿਦਿਆਰਥੀਆਂ ਅਮਨਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਨੇ ਆਲ ਇੰਡੀਆ ਪੀ.ਐਮ.ਟੀ. ਦੀ ਪ੍ਰੀਖਿਆ ਵਿੱਚੋਂਂਂ ਕ੍ਰਮਵਾਰ 300 ਅਤੇ 1200 ਆਲ ਇੰਡੀਆ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਕਿਹਾ ਕਿ ਇਹ ਸਕੂਲ ਲਈ ਬੜੇ ਮਾਣ ਵਾਲੀ ਗੱਲ ਹੈ ਕਿ ਸਾਡੇ ਵਿਦਿਆਰਥੀਆਂ ਨੇ ਏਨੀ ਉਚ ਪੱਧਰ ਦੀ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ।ਉਹਨਾਂ ਨੇ ਇਹਨਾਂ ਸਫ਼ਲ ਵਿਦਿਆਰਥੀਆਂ, ਉਹਨਾਂ ਦੇ ਮਾਤਾਸ਼ਪਿਤਾ ਅਤੇ ਅਧਿਆਪਕਾਂ ਨੂੰ ਉਹਨਾਂ ਦੀ ਸਫਲਤਾ ਲਈ ਸ਼ੁਭ- ਕਾਮਨਾਵਾਂ ਭੇਂਟ ਕੀਤੀਆਂ ਸਕੂਲ ਦੇ ਮੈਂਬਰ ਇੰਚਾਰਜ ਸz: ਹਰਮਿੰਦਰ ਸਿੰਘ ਅਤੇ ਸz: ਨਵਪ੍ਰੀਤ ਸਿੰਘ ਨੇ ਵੀ ਇਹਨਾਂ ਹੋਣਹਾਰ ਵਿਦਿਆਰਥੀਆਂ ਦੁਆਰਾ ਕੀਤੀ ਸਖਤ ਮਿਹਨਤ ਦੀ ਪ੍ਰਸੰਸਾ ਕਰਦਿਆਂ ਉਹਨਾਂ ਨੂੰ ਉਹਨਾਂ ਦੀ ਸ਼ਾਨਦਾਰ ਕਾਮਯਾਬੀ ਤੇ ਵਧਾਈ ਦਿੱਤੀ।ਅਮਨਪ੍ਰੀਤ ਸਿੰਘ ਅਤੇ ਅਕਾਸ਼ਦੀਪ ਸਿੰਘ, ਦੋਹਾਂ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਸਿਰ ਬੰਨ੍ਹਿਆ ਜਿਹਨਾਂ ਨੇ ਉਹਨਾਂ ਦੀ ਯੋਗ ਅਗਵਾਈ ਕਰਕੇ ਉਹਨਾਂ ਨੂੰ ਸਖਤ ਮਿਹਨਤ ਕਰਕੇ ਅਜਿਹੀ ਉਚੀ ਪ੍ਰਾਪਤੀ ਹਾਸਲ ਕਰਨ ਲਈ ਪ੍ਰੇਰਿਤ ਕੀਤਾ ।
Punjab Post Daily Online Newspaper & Print Media