
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਗਾਂਧੀ ਗਰਾਊਂਡ ਵਿਖੇ 69ਵੇਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਲੋਕ ਸੰਪਰਕ ਅਤੇ ਮਾਲ ਮੰਤਰੀ ਪੰਜਾਬ ਸ.ਬਿਕਰਮਜੀਤ ਸਿੰਘ ਮਜੀਠੀਆ ਨੇ ਸਰਕਾਰੀ ਸੈਕੰਡਰੀ ਸਕੂਲ ਮਾਲ ਰੋਡ ਦੀਆਂ ਕੋਰੀਓਗ੍ਰਾਫੀ, ਗਿੱਧਾ, ਗਰਲ ਗਾਈਡ, ਅੇਨ.ਸੀ.ਸੀ ਅਤੇ ਰਾਸ਼ਟਰੀ ਗਾਈਡ ਦੀਆਂ ਛੇ ਟੀਮਾਂ ਦੇ ਬੇਹਤਰੀਨ ਪ੍ਰਦਰਸ਼ਨ ਕਰਕੇ ਉਨ੍ਹਾਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮਨਦੀਪ ਕੌਰ ਨੇ ਵਿਦਿਆਰਥੀਆਂ ਨਾਲ ਟਰਾਫੀਆਂ ਪ੍ਰਾਪਤ ਕੀਤੀਆਂ।
ਪ੍ਰਿੰਸੀਪਲ ਮਨਦੀਪ ਕੌਰ ਨੇ ਕਿਹਾ ਕਿ ਸਕੂਲ ਦੀਆਂ ਇਹ ਟੀਮਾਂ ਆਪਣੇ ਬੇਮਿਸਾਲ ਪ੍ਰਦਰਸ਼ਨ ਨਾਲ ਹਮੇਸ਼ਾਂ ਹੀ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਦੀਆਂ ਹਨ। ਉਨ੍ਹਾਂ ਟੀਮਾਂ ਦੇ ਇੰਚਾਰਜ ਸ੍ਰੀਮਤੀ ਜਤਿੰਦਰ ਕੌਰ, ਸ੍ਰ੍ਰੀਮਤੀ ਮਨਿੰਦਰ ਕੌਰ, ਸ੍ਰੀਮਤੀ ਪ੍ਰੀਤ ਇੰਦਰ ਕੌਰ, ਸ੍ਰੀਮਤੀ ਪਰਮਿੰਦਰ ਕੌਰ, ਸ੍ਰੀਮਤੀ ਹਰਸ਼ਿੰਦਰ ਕੌਰ, ਸ੍ਰੀਮਤੀ ਬਲਵਿੰਦਰ ਕੌਰ, ਸ੍ਰੀਮਤੀ ਨੀਲਮ ਕੁਮਾਰੀ, ਸ੍ਰੀਮਤੀ ਸੁਖਵਿੰਦਰ ਕੌਰ, ਸ੍ਰੀਮਤੀ ਹਰਜਿੰਦਰ ਕੋਰ, ਸ੍ਰੀਮਤੀ ਨਵਕਿਰਨ ਕੌਰ, ਸ੍ਰੀ ਰਵਿੰਦਰ ਸਿੰਘ ਬਿੰਦਾ ਅਤੇ ਸ੍ਰੀ ਨਰਿੰਦਰ ਸਿੰਘ ਨੂੰ ਵਧਾਈ ਦਿੱਤੀ।
ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਏ.ਡੀ.ਸੀ. ਸ. ਤਜਿੰਦਰਪਾਲ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਸਭਰਵਾਲ, ਕਮਿਸ਼ਨਰ ਪੁਲਿਸ ਜਤਿੰਦਰ ਸਿੰਘ ਔਲਖ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ੍ਰੀ ਸੰਦੀਪ ਰਿਸ਼ੀ ਅਤੇ ਜ਼ਿਲ੍ਹਾ ਸਿਖਿਆ ਅਫਸਰ ਸ. ਸਤਿੰਦਰਬੀਰ ਸਿੰਘ ਹਾਜ਼ਰ ਸਨ।
Punjab Post Daily Online Newspaper & Print Media