
ਮਾਲੇਰਕੋਟਲਾ, 19 ਅਗਸਤ (ਹਰਮਿੰਦਰ ਸਿੰਘ ਭੱਟ) – ਦਰਵੇਸ਼ ਸਿਆਸਤਦਾਨ ਸੰਤ ਹਰਚੰਦ ਸਿੰਘ ਲੋਂਗੋਵਾਲ ਬਹੁਤ ਛੋਟੀ ਉਮਰ ਵਿੱਚ ਹੀ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਬਣ ਗਏ ਸੀ, ਬਹੁਤ ਛੋਟੀ ਉਮਰ ਵਿੱਚ ਹੀ ਉਨ੍ਹਾਂ ਨੂੰ ਅਕਾਲੀ ਜੱਥਾ ਸੰਗਰੂਰ ਦਾ ਪ੍ਰਧਾਨ ਚੁਣਿਆ ਗਿਆ, ਇਹ ਗੱਲ ਪੰਜਾਬ ਵਕਫ ਬੋਰਡ ਦੇ ਸਾਬਕਾ ਮੈਂਬਰ ਅਤੇ ਚੇਅਰਮੈਨ ਵਾਰਸਾਨ-ਏ-ਸ਼ਾਨ ਵਿਰਸਾ ਸੰਭਾਲ ਕਮੇਟੀ ਸਾਹਿਬਜਾਦਾ ਨਦੀਮ ਅਨਵਾਰ ਖਾਂ ਨੇ ਹਲਕੇ ਦੇ ਪਿੰਡਾਂ ਵਿਚ ਦੌਰਾ ਕਰਕੇ ਮੁਸਲਿਮ ਭਾਈਚਾਰੇ ਦੇ ਲੋਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲੌਂਗੋਵਾਲ ਵਿਖੇ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਤੇ ਕੀਤੀ ਜਾ ਰਹੀ ਰਾਜ ਪੱਧਰੀ ਕਾਨਫਰੰਸ ਵਿੱਚ ਸ਼ਾਮਿਲ ਹੋਣ ਲਈ ਮੁਸਲਿਮ ਭਾਈਚਾਰੇ ਵਿਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸ਼ਖਸੀਅਤ ਸੰਤ ਲੌਂਗੋਵਾਲ ਨੇ ਪੰਜਾਬ ਅਤੇ ਪੰਜਾਬੀਅਤ ਦੇ ਹੱਕਾਂ ਲਈ ਹਮੇਸ਼ਾਂ ਆਵਾਜ ਬੁਲੰਦ ਕੀਤੀ ਹੈ।ਨਦੀਮ ਅਨਵਾਰ ਖਾਂ ਨੇ ਕਿਹਾ ਕਿ ਹਲਕਾ ਮਾਲੇਰਕੋਟਲਾ ਦੇ ਪਿੰਡਾਂ ਤੋਂ 30 ਬੱਸਾਂ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਰਾਵਨਾ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਨਾਲ ਸਰਪੰਚ ਨਾਸਰ ਖਾਂ ਢੱਡੇਵਾੜਾ, ਅਜਹਰ ਖਾਂ ਪੰਚ, ਰਾਜਪਾਲ ਚੱਕ, ਪੱਪੂ ਬਧਰਾਵਾਂ, ਸੱਤਾਰ ਤੱਖਰ, ਅੱਬਾਦ ਖੁਰਦ, ਮੁਹੰਮਦ ਸ਼ਾਹਿਦ ਅਤੇ ਮੁਹੰਮਦ ਸਾਬਰ ਆਦਿ ਆਗੂ ਹਾਜ਼ਰ ਸਨ।
Punjab Post Daily Online Newspaper & Print Media