Saturday, August 8, 2026

ਮਹਿਲਾ ਅਧਿਕਾਰੀਆਂ ਤੇ ਅਧਿਕਾਰੀਆਂ ਦੀਆਂ ਪਤਨੀਆਂ ਨੇ ਮਨਾਇਆ ਤੀਆਂ ਦਾ ਤਿਉਹਾਰ

PPN1908201509

ਅੰਮ੍ਰਿਤਸਰ, 19 ਅਗਸਤ (ਗੁਰਚਰਨ ਸਿੰਘ) – ਸਾਉਣ ਦੇ ਮਹੀਨੇ ਵਿਚ ਤੀਆਂ ਨੂੰ ਮਨਾਉਣ ਦੀ ਰਿਵਾਇਤ ਨੂੰ ਕਾਇਮ ਰੱਖਣ ਦੇ ਮਕਸਦ ਨਾਲ ਅੱਜ ਜ਼ਿਲ੍ਹੇ ਵਿਚ ਤਾਇਨਾਤ ਮਹਿਲਾ ਅਧਿਕਾਰੀਆਂ ਅਤੇ ਅਧਿਕਾਰੀਆਂ ਦੀਆਂ ਪਤਨੀਆਂ ਵੱਲੋਂ ਮਿਲਕੇ ਤੀਆਂ ਦਾ ਤਿਉਹਾਰ ਸਥਾਨਕ ਹੋਟਲ ਵਿਚ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਦੀ ਪਤਨੀ ਡਾ. ਤਰਨਦੀਪ ਕੌਰ ਦੀ ਅਗਵਾਈ ਹੇਠ ਹੋਇਆ ਇਹ ਸਮਾਗਮ ਸਭਿਆਚਾਰਕ ਪੱਖ ਤੋਂ ਸੱਚਮੁੱਚ ਪਿੰਡਾਂ ਵਿਚ ਮਨਾਏ ਜਾਂਦੇ ਤੀਆਂ ਦੇ ਤਿਉਹਾਰ ਦੀ ਯਾਦ ਤਾਜ਼ਾ ਕਰਵਾ ਗਿਆ। ਇਸ ਮੌਕੇ ਜਿਲ੍ਹਾ ਟਰਾਂਸਪੋਰਟ ਅਧਿਕਾਰੀ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਅਮਨਦੀਪ ਕੌਰ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸਭਰਵਾਲ, ਪੁੱਡਾ ਇੰਚਾਰਜ ਸ੍ਰੀ ਸੰਦੀਪ ਰਿਸ਼ੀ, ਐਸ ਡੀ ਐਮ ਰਾਜੇਸ਼ ਸ਼ਰਮਾ, ਐਸ ਡੀ ਐਮ ਰੋਹਿਤ ਗੁਪਤਾ, ਸਹਾਇਕ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਜਸਬੀਰ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀਆਂ ਪਤਨੀਆਂ ਵੀ ਇਸ ਮੌਕੇ ਠੇਠ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਸ਼ਾਮਿਲ ਹੋਈਆਂ। ਇਸ ਮੌਕੇ ਇੰਨਾਂ ਵੱਲੋਂ ਪੇਸ਼ ਕੀਤੇ ਗਿੱਧੇ ਨੇ ਤੀਆਂ ਮੌਕੇ ਪੇਕੇ ਘਰ ਗਈਆਂ ਧੀਆਂ ਦਾ ਨਜ਼ਾਰਾ ਬਣਾ ਦਿੱਤਾ। ਲੋਕ ਬੋਲੀਆਂ ਅਤੇ ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੀਆਂ ਗਿੱਧੇ ਦੀਆਂ ਬੋਲੀਆਂ ਨੇ ਪਿੱਪਲਾਂ ਤੋ ਬੋਹੜਾਂ ਹੇਠ ਪੈਂਦੀ ਗਿੱਧੇ ਦੀ ਧਮਾਲ ਨੂੰ ਚੇਤੇੇ ਕਰਵਾ ਦਿੱਤਾ। ਇਸ ਮੌਕੇ ਪੰਜਾਬੀ ਖਾਣਾ ਪਰੋਸਿਆ ਗਿਆ ਅਤੇ ਸਾਰਿਆਂ ਨੇ ਤੀਆਂ ਦੇ ਇਸ ਤਿਉਹਾਰ ਦਾ ਅਨੰਦ ਲਿਆ।

Check Also

ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ

ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …

Leave a Reply