ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਐਸ.ਐਸ.ਬੋਰਡ ਪੰਜਾਬ ਦਾ ਦੂਜੀ ਵਾਰ ਮੈਂਬਰ ਬਣਨ ਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਸ਼ਹਿਰੀ ਪ੍ਰਧਾਨ ਵਾਰਿਸ ਦਿਸ਼ਾਦੀਪ ਸਿੰਘ ਸੂਫੀ ਅਤੇ ਸਮੂਹ ਫੈਡਰੇਸ਼ਨ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ, ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦਾ ਤਹਿ ਦਿਲੋ ਧੰਨਵਾਦ ਕੀਤਾ।ਇਸ ਮੋਕੇ ਵਾਰਿਸ ਸੂਫੀ ਨੇ ਦੱਸਿਆ ਅੱਜ 20 ਅਗਸਤ ਨੂੰ ਭਾਈ ਗਰੇਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਆਉਣਗੇ।ਉਨ੍ਹਾਂ ਨੇ ਕਿਹਾ ਕਿ ਫੈਡਰੇਸ਼ਨ ਜਿਲਾ ਅੰਮ੍ਰਿਤਸਰ ਵੱਲੋ ਭਾਈ ਗਰੇਵਾਲ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।ਇਸ ਮੋਕੇ ਭਾਈ ਕੰਵਲਜੀਤ ਸਿੰਘ ਲਾਲੀ ਮੀਰਾਕੋਟ, ਵਰਿੰਦਰਜੋਤ ਸਿੰਘ ਜ਼ੋਤੀ, ਦਵਿੰਦਰ ਸਿੰਘ ਮਰਦਾਨਾ, ਮਨਜੀਤ ਸਿੰਘ ਸੈਣੀ, ਸਰਵਨ ਸਿੰਘ ਮਾਹਲ, ਅਮਨ ਬੱਲ, ਗੁੁਰਜੀਤ ਸਿੰਘ ਰੰਧਾਵਾ, ਬਲਵਿੰਦਰ ਸਿੰਘ ਸੰਧੂ, ਹਰਚਰਨ ਸਿੰਘ, ਰਵੀਸ਼ੇਰ ਸਿੰਘ ਖਾਲਸਾ, ਅਮਨਪ੍ਰੀਤ ਸਿੰਘ, ਪ੍ਰਿਤਪਾਲ ਸਿੰਘ ਆਦਿ ਫੈਡਰੇਸ਼ਨ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media