ਅੰਮ੍ਰਿਤਸਰ, 20 ਅਗਸਤ (ਗੁਰਚਰਨ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਪਰਮਪਾਲ ਸਿੰਘ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ (ਆਟੋ), ਫੋਰ ਵਹੀਲਰ, ਟਰੈਕਟਰ ਟਰਾਲੀ ਅਤੇ ਹੋਰ ਹੈਵੀ ਵਾਹਨ), ਜਿਨ੍ਹਾਂ ਦੀ ਰਜਿਸਟਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਦੇ ਦਾਖ਼ਲੇ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਸੈਨਾ, ਨੀਮ ਫ਼ੌਜੀ ਬਲ ਅਤੇ ਪੁਲਿਸ ਵਾਹਨਾਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 21 ਅਗਸਤ 2015 ਤੋਂ 19 ਅਕਤੂਬਰ 2015 ਤੱਕ ਲਾਗੂ ਰਹੇਗਾ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media