Sunday, April 26, 2026

ਕਿਸਾਨ ਆਪਣੀਆਂ ਜ਼ਰੂਰਤਾਂ ਅਨੁਸਾਰ ਝੋਨੇ ਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨ ਡਾ. ਅਮਰੀਕ ਸਿੰਘ

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਖੋਖਰ ਫੌਜੀਆਂ ਵਿਖੇ ਕਿਸਾਨ ਸਿਖਲਾਈ ਕੈਂਪ

PPN2108201502ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ )-ਉੱਚ ਗੁਣਵੱਤਾ ਵਾਲੀਆਂ ਖੇਤੀ ਜਿਨਸਾਂ ਦੀ ਵਧਦੀ ਮੰਗ ਨੂੰ ਮੁੱਖ ਰੱਖਦਿਆਂ ਜੈਵਿਕ ਤਰੀਕੇ ਵਰਤ ਕੇ ਖੇਤੀ ਜਿਨਸਾਂ ਦੀ ਪੈਦਾਵਾਰ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਰਤਨ ਟਾਟਾ ਟਰੱਸਟ ਦੇ ਸਹਿਯੋਗ ਨਾਲ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਬਟਾਲਾ ਦੇ ਪਿੰਡ ਖੋਖਰ ਫੌਜੀਆਂ ਵਿਖੇ ਲਗਾਏ ਪਿੰਡ ਪੱਧਰੀ ਸਿਖਲਾਈ ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੌਬੋਧਨ ਕਰਦਿਆਂ ਕਹੇ। ਇਸ ਮੌਕੇ ਪਰਮਬੀਰ ਸਿੰਘ ਕਾਹਲੋਂ ਖੇਤੀਬਾੜੀ ਵਿਕਾਸ ਅਫਸਰ, ਮਨਿੰਦਰ ਸਿੰਘ ਏ.ਈ.ਓ., ਇਕਬਾਲ ਸਿੰਘ ਸਰਪੰਚ, ਹਰਪ੍ਰੀਤ ਸਿੰਘ, ਸਤਵੰਤ ਕੌਰ, ਕੁਲਵਿੰਦਰ ਕੌਰ, ਸਾਬਕਾ ਸਰਪੰਚ ਅਵਤਾਰ ਸਿੰਘ, ਰਮੇਸ਼ ਕੁਮਾਰ, ਸਰਬਜੀਤ ਸਿੰਘ, ਗਗਨਦੀਪ ਸਿੰਘ, ਕਰਮਪਾਲ ਸਿੰਘ, ਗੁਰਮੀਤ ਸਿੰਘ ਜੌਹਲ, ਬਲਜਿੰਦਰ ਸਿੰਘ ਸੈਣੀ ਖੇਤੀ ਵਿਸਥਾਰ ਅਫਸਰ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਬਾਸਮਤੀ ਦੀ ਸੁਚੱਜੀ ਕਾਸ਼ਤ ਕਰਨ ਦੇ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਹਰੇਕ ਕਿਸਾਨ ਨੂੰ ਆਪਣੀ ਜ਼ਰੂਰਤ ਅਨੁਸਾਰ ਝੋਨੇ ਅਤੇ ਬਾਸਮਤੀ ਦਾ ਬੀਜ ਖੁਦ ਤਿਆਰ ਕਰਨਾ ਚਾਹੀਦਾ ਹੈ ਤਾਂ ਜੋ ਬੀਜ ਦੀ ਖ੍ਰੀਦ ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕੇ। ਉਨਾਂ ਕਿਹਾ ਕਿ ਖੁਦ ਬੀਜ ਤਿਆਰ ਕਰਨ ਨਾਲ ਬਾਸਮਤੀ ਦੇ ਪੈਰਾਂ ਦੇ ਗਲਣ ਦੇ ਰੋਗ ਨੂੰ ਵੀ ਘਟਾਇਆ ਜਾ ਸਜਦਾ ਹੈ, ਕਿਉਂਕਿ ਬੀਜ ਸਿਰਫ ਉਸੇ ਖੇਤ ਵਿੱਚੋਂ ਤਿਆਰ ਕਰੋ ਜਿਸ ਖੇਤ ਵਿੱਚ ਕੋਈ ਬਿਮਾਰੀ ਨਾਂ ਹੋਵੇ ਅਤੇ ਫਸਲ ਤੰਦਰੁਸਤ ਹੋਵੇ। ਉਨਾਂ ਕਿਹਾ ਕਿ ਬੀਜ ਵਾਲੀ ਫਸਲ ਉੱਪਰ ਗੱਭ ਭਰਨ ਸਮੇਂ 200 ਮਿਲੀ ਲਿਟਰ ਪ੍ਰੋਪੀਕੋਨਾਜ਼ੋਲ ਜਾਂ 80 ਮਿਲੀ ਲਿਟਰ ਨੈਟਿਵੋ ਪ੍ਰਤੀ ਏਕੜ ਦਾ ਛਿੜਕਾਅ ਕਰਨਾ ਚਾਹੀਦਾ ਹੈ।ਡਾ. ਅਮਰੀਕ ਸਿੰਘ ਨੇ ਅੱਗੇ ਕਿਹਾ ਕਿ ਪਾਣੀ ਦੀ ਹਰੇਕ ਬੂੰਦ ਨਾਲ ਵਧੇਰੇ ਪੈਦਾਵਾਰ ਲੈਣ ਲਈ ਜ਼ਮੀਨ ਹੇਠਲੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਖਪਤਕਾਰਾਂ ਵਿੱਚ ਸਿਹਤ ਪੱਖੋਂ ਵਧੀ ਚੇਤਨਤਾ ਕਾਰਨ ਵਧੇਰੇ ਪੈਦਾਵਾਰ ਦੇ ਨਾਲ ਉੱਚ ਗੁਣਵੱਤਾ ਵਾਲੀਆਂ ਖੇਤੀ ਜਿਨਸਾਂ ਪੈਦਾ ਕਰਨ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਫਸਲਾਂ ‘ਤੇ ਕੀਟ ਨਾਸ਼ਕ ਜ਼ਹਿਰਾਂ ਅਤੇ ਖਾਦਾਂ ਦੀ ਵਰਤੋਂ ਸਿਰਫ ਖੇਤੀ ਮਾਹਿਰਾਂ ਦੀ ਸ਼ਿਫਾਰਸ਼ ਨਾਲ ਹੀ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਝੋਨੇ ਵਿਚ ਪੱਤਾ ਰੰਗ ਚਾਰਟ ਦੀ ਵਰਤੋਂ ਨਾਲ ਖੇਤੀ ਲਾਗਤ ਖਰਚਿਆਂ ਦੀ ਬੱਚਤ ਦੇ ਨਾਲ-ਨਾਲ ਵਾਤਾਵਰਣ ਦੇ ਹੋ ਰਹੇ ਵੱਡੇ ਨੁਕਸਾਨ ਨੂੰ ਰੋਕਿਆ ਜਾ ਸਕਦਾ ਹੈ।
ਗੁਰਮੀਤ ਸਿੰਘ ਜੌਹਲ ਨੇ ਆਏ ਕਿਸਾਨਾਂ ਅਤੇ ਖੇਤੀ ਮਾਹਿਰਾਂ ਦਾ ਧੰਨਵਾਦ ਕਰਦਿਆਂ ਦੱਸਿਆਂ ਕਿ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਦੱਸਿਆ।

Check Also

ਈ.ਟੀ.ਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡਾ ਪ੍ਰੋਜੈਕਟ ਸ਼ੁਰੂ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ …

Leave a Reply