ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਵਾਤਾਵਰਨ ਦੀ ਸ਼ੁਧਤਾ ਨੂੰ ਮੁੱਖ ਰੱਖਦਿਆਂ ਸਰਕਾਰੀ ਸੀਨੀਅਰ ਸੰਕੈਡੀ ਸਕੂਲ ਪਾਰੋਵਾਲ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਦਰਸ਼ਨ ਲਾਲ ਦੀ ਪ੍ਰਧਾਂਨਗੀ ਹੇਠ ਵਣਮਹਾਂਉਤਸਵ ਮਨਾਇਆ ਗਿਆ।ਇਸ ਦੌਰਾਨ ਸਮੁਚੇ ਸਟਾਫ ਵੱਲੋ ਸਕੂਨ ਬਾਉਡਰੀ ਤੋ ਇਲਾਵਾ ਪਿੰਡ ਦੀਆਂ ਖਾਲੀ ਥਾਂਵਾ ਤੇ ਦਰੱਖਤ ਲਗਾਏ ਗਏ।ਇਸ ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਸ੍ਰੀ ਦਰਸ਼ਨ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਬਾਰੇ ਕੋਸਿਸਾਂ ਕਰਦੇ ਰਹਿਣਾ ਚਾਹੀਦਾ ਹੈ।ਵਾਤਾਵਰਨ ਦੀ ਸੁਧਤਾ ਹੋਵੇਗੀ ਤਾਂ ਹੀ ਸਾਡਾ ਜਿਉਣਾ ਵੀ ਸਹੀ ਹੋਵੇਗਾ। ਜੇਕਰ ਅਜਿਹਾ ਨਾ ਹੋਇਆ ਤਾ ਭਵਿੱਖ ਸੁਰੱਖਿਅਤ ਨਹੀ ਹੋਵੇਗਾ।ਇਸ ਮੌਕੇ ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ, ਆਦਿ ਸਮੂਹ ਸਟਾਫ ਮੈਬਰ ਹਾਜਰ ਸਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media