Wednesday, April 29, 2026

ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਿਤ ਇਕ ਦਿਨਾਂ ਰਾਤ ਦਾ ਸਮਾਗਮ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਗਿਆਨਕ ਸਾਇੰਸਦਾਨਾਂ ਦੇ ਰਾਹ ਦਸੇਰੇ – ਹਰਜਿੰਦਰ ਸਿੰਘ ਮਾਝੀ

PPN2108201505ਬਠਿੰਡਾ, 21 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੁਸਾਇਟੀ ਵਲੋਂ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਜੀ ਨੂੰ ਸਮਰਪਿਤ ਇਕ ਦਿਨਾਂ ਰਾਤ ਦਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਉੱਘੇ ਕਥਾ ਵਾਚਕ ਭਾਈ ਹਰਜਿੰਦਰ ਸਿੰਘ ਮਾਝੀ ਵਲੋਂ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਭਾਵੇਂ ਭਾਰਤ ਵਿਚ ਬਹੁਤ ਸਾਰੇ ਧਾਰਮਿਕ ਗ੍ਰੰਥਾਂ ਦੀ ਰਚਨਾ ਹੋਈ ਪਰ ਅੱਜ ਦੇ ਵਿਗਿਆਨਕ ਯੁੱਗ ਵਿਚਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਗਿਆਨਕ ਸੋਚ ਦੇ ਅਨੁਕੂਲ ਪੂਰਾ ਹੀ ਉੱਤਰ ਰਹੇ ਬਲਕਿ ਸਾਇੰਸਦਾਨਾਂ ਦੇ ਰਾਹ ਦਸੇਰੇ ਬਣੇ ਹੋਏ ਹਨ। ਉਨ੍ਹਾਂ ਗੁਰਬਾਣੀ ਦੇ ਹਵਾਲੇ ਦਿੰਦਿਆਂ ਕਿਹਾ ਕਿ ਗੁਰਬਾਣੀ ਹਰ ਮਨੁੱਖ ਮਾਤਰਲਈ ਇਕ ਜੀਵਨ ਜਾਂਚ ਹੈ ਅਤੇ ਪੂਰੀ ਗੁਰਬਾਣੀ ਰਾਹੀਂ ਪਰਮ ਪਿਤਾ ਪ੍ਰਮਾਤਮਾ ਦੀ ਵਡਿਆਈ ਹੀ ਕੀਤੀ ਗਈ ਹੈ।ਉਨ੍ਹਾਂ ਹਰ ਮਾਈ-ਭਾਈ ਪ੍ਰਾਣੀ ਨੂੰ ਬੇਨਤੀ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਘੱਟੋ ਘੱਟ ਇਕ ਸਹਿਜ ਪਾਠ ਅਰਥਾਂ ਸਮੇਤ ਖੁਦ ਕਰੇ। ਇਸ ਮੌਕੇ ਉਨ੍ਹਾਂ ਮਾਤਰ ਗੁਜਰ ਕੌਰ ਅਤੇ ਛੋਟੇ ਸਾਹਿਬਜਾਦਿਆਂ ਨੂੰ ਠੰਡੇ ਬੁਰਜ ਵਿਚ ਕੈਦ ਦੌਰਾਨ ਦੁੱਧ ਛਕਾਉਣ ਦੀ ਸੇਵਾ ਕਰਨ ਵਾਲੇ ਭਾਈ ਮੋਤੀ ਰਾਮ ਮਹਿਰਾ ਜੀ ਦੇ ਜੀਵਨ ਅਤੇ ਪਰਿਵਾਰਕ ਪਿਛੋਕੜ ਉਪਰ ਵਿਸਕਾਰ ਵਿਚ ਚਾਨਣ ਪਾਉਂਦਿਆਂ ਕਿਹਾ ਕਿ ਪਾਪੀ ਤੇ ਜ਼ਾਲਮ ਵਜੀਦ ਖਾਨ ਨੇ ਗੁਰੂ ਗੋਬਿੰਦ ਸਿੰ ਦੇ ਲਾਲਾਂ ਦੀ ਸੇਵਾ ਬਦਲੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਹੀ ਕੋਹਲੂ ਵਿਚ ਪੀੜ ਦੇ ਸ਼ਹੀਦ ਕਰ ਦਿੱਤਾ ਗਿਆ ਸੀ ਪਰ ਅੱਜ ਬਹੁਤ ਹੀ ਦੁੱਖਦਾਈ ਗੱਲ ਹੈ ਕਿ ਉਸ ਸਮੇਂ ਦੇ ਗੁਰੂ ਘਰ ਨਾਲ ਪਿਆਰ ਕਰਨ ਵਾਲੇ ਸ਼ਹੀਦ ਸਿੱਖ ਪਰਿਵਾਰ ਸਾਡੇ ਆਗੂਆਂ ਦੀ ਨਲਾਇਕੀ ਕਾਰਨ ਅਣਗੋਲੇ ਗਏ ਅਤੇ ਸਮਰਪਿਤ ਸਿੱਖ ਸਿੱਖੀ ਤੋਂ ਦੂਰ ਚਲੇ ਗਏ ਹਨ। ਉਨ੍ਹਾਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਸਮੂਹ ਸੰਗਤ ਵਲੋਂ ਪਿਛਲੇ 12 ਸਾਲਾਂ ਤਸੋਂ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਵਿਖੇ ਮਰੀਜਾਂ ਅਤੇ ਉਨ੍ਹਾਂ ਦੀ ਦੇਖ ਭਾਲ ਕਰਨ ਵਾਲੇ ਵਾਰਸਾਂ ਲਈ ਗੁਰੂ ਕੇ ਲੰਗਰ ਚਲਾਉਣ ਦੀ ਭਰਪੂਰ ਸਰਾਹਨਾ ਕੀਤੀ। ਉਨ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੁਸਾਇਟੀ ਅਤੇ ਹੋਰ ਨੌਜਾਨਾਂ ਵੀਰਾਂ ਦੇ ਉਪਰਾਲੇ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਿਸ਼ਿਆਂ ਤੋਂ ਬੱਚ ਕੇ ਰਹਦਅਤੇ ਉਸਾਰੂ ਸੋਚ ਦੇ ਧਾਰਨੀਬਣ ਕੇ ਉੱਚ ਵਿਦਿਆ ਹਾਸਲ ਕਰਨ ਅਤੇ ਵੱਖ ਵੱਖ ਸਰਕਾਰੀ ਵਿਭਾਗਾਂ ਵਿਚ ਸੇਵਾ ਕਰਨ ਅਤੇ ਉੱਚ ਅਹੁੱਦਿਆ ਉਪਰ ਬੈਠਕੇ ਸਿੱਖੀ ਦੀਸ਼ੋਭਾ ਵਧਾਉਣ।
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਿਕਰਮਜੀਤ ਸਿੰਘ ਧਿੰਗੜ, ਸਿਮਰਨਜੀਤ ਸਿੰਘ ਖਾਲਸਾ, ਸਤਨਾਮ ਸਿੰਘ, ਜਗਜੀਤ ਸਿੰਘ, ਰਤਨ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ ਆਦਿ ਦੁਆਰਾ ਭਾਈ ਹਰਜਿੰਦਰ ਸਿੰਘ ਮਾਝੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।ਸੰਗਤ ਵਲੋਂ ਸਰੱਬਤ ਦੇ ਭਲੇ ਦੀ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply