ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਬੱਚਿਆਂ ਲਈ ਚੱਲ ਰਹੀਆਂ ਸੰਸਥਾਵਾਂ ਨੂੰ ਜੁਵੇਨਾਈਲ ਜਸਟਿਸ ਐਕਟ 2014 ਦੇ ਸੈਕਸ਼ਨ 34 (3) ਅਧੀਨ ਰਜਿਸਟਰ ਕਰਵਾਉਣਾ ਲਾਜ਼ਮੀ ਹੈ।ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਤਜਿੰਦਰਪਾਲ ਸਿੰਘ ਸੰਧੂ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੀ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ ਇਸ ਰਜਿਸਟ੍ਰੇਸ਼ਨ ਦਾ ਮੁੱਖ ਮੰਤਵ ਵੱਖ-ਵੱਖ ਸੰਸਥਾਵਾਂ ਨੂੰ ਇਕ ਛੱਤ ਅਧੀਨ ਲਿਆਉਣਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਵੱਲੋਂ ਬੱਚਿਆਂ ਦੇ ਵਿਕਾਸ, ਸੁਰੱਖਿਆ ਅਤੇ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨਾਲ ਲੜੀਬੱਧ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬੱਚਿਆਂ ਲਈ ਚੱਲ ਰਹੀਆਂ ਸੰਸਥਾਵਾਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਲਈ 15 ਦਿਨਾਂ ਦੇ ਅੰਦਰ-ਅੰਦਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪ੍ਰਨੀਤ ਕੌਰ ਨਾਲ ਸੰਪਰਕ ਕਰਨ।ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਸਥਾਵਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।ਮੀਟਿੰਗ ਵਿਚ ਜ਼ਿਲ੍ਹੇ ਵਿਚ ਚੱਲ ਰਹੀਆਂ ਵੱਖ-ਵੱਖ ਸੰਸਥਾਵਾਂ, ਜੋ ਬੱਚਿਆਂ ਨੂੰ ਸੰਸਥਾਗਤ ਜਾਂ ਗੈਰ-ਸੰਸਥਾਗਤ ਸੇਵਾਵਾਂ ਅਧੀਨ ਸਾਂਭ-ਸੰਭਾਲ ਅਤੇ ਸੁਰੱਖਿਆ ਦੇ ਰਹੀਆਂ ਹਨ, ਦੇ ਨੁਮਾਇੰਦੇ ਹਾਜ਼ਰ ਸਨ।
Check Also
ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ
ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media