Monday, February 2, 2026

ਪਿੰਡ ਵੀਰਮ ਦੇ ਵਿਕਾਸ ਲਈ 16 ਲੱਖ ਦੀ ਗ੍ਰਾਂਟ ਦਿੱਤੀ ਤੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

u
u

ਮਜੀਠਾ, 22 ਅਗਸਤ (ਪ.ਪ)- ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭਾ ਵਿੱਚੋਂ ਲਗਾਤਾਰ ਗੈਰ ਹਾਜ਼ਰ ਰਹਿ ਕੇ ਅੰਮ੍ਰਿਤਸਰ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਲੋਕ ਸਭਾ ਵਿੱਚ ਪਹੁੰਚ ਕੇ ਅੰਮ੍ਰਿਸਤਰ ਦੀ ਅਤੇ ਸਰਹੱਦੀ ਖੇਤਰ ਦੀ ਗਲ ਕਰਨ ਦੀ ਉਸ ਦੀ ਇੱਕ ਵੱਡੀ ਜ਼ਿੰਮੇਵਾਰੀ ਬਣ ਦੀ ਸੀ ਜੋ ਉਹ ਨਹੀਂ ਨਿਭਾ ਰਹੇ ।
ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਵੀਰਮ ਨੂੰ ਵਿਕਾਸ ਕਾਰਜਾਂ ਲਈ 16 ਲੱਖ ਦੀ ਗ੍ਰਾਂਟ ਦੇਣ ਆਏ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੈਪਟਨ ਵੱਲੋਂ ਆਗਾਮੀ ਚੋਣਾਂ ‘ਚ ਕਾਂਗਰਸ ਅਤੇ ਆਪ ਵਿੱਚ ਟੱਕਰ ਹੋਣ ਦੀ ਕੀਤੀ ਗਈ ਗਲ ‘ਤੇ ਵਿਅੰਗ ਕਸਦਿਆਂ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤਾਪ ਸਿੰਘ ਬਾਜਵਾ ਨਾਲ ਹੋ ਰਹੀ ਟੱਕਰ ਮੁੱਕ ਨਹੀਂ ਰਹੀ ਕਿ ਹੁਣ ਬੀਬੀ ਰਜਿੰਦਰ ਕੌਰ ਭੱਠਲ ਦਾ ਆ ਕੇ ਕੈਪਟਨ ਨੂੰ ਟੱਕਰਨਾ ਕੈਪਟਨ ਦੇ ਤਬੀਅਤ ‘ਤੇ ਅਸਰ ਅੰਦਾਜ਼ ਹੋ ਰਿਹਾ ਹੈ ਜਿਸ ਕਾਰਨ ਉਹ ਪਿਛਲੀ ਵਾਰ ਦੀ ਤਰਾਂ ਹੁਣ ਵੀ ਬੇ ਤੁਕੀਆਂ ਗੱਲਾਂ ਕਰ ਰਿਹਾ ਹੈ। ਉਹਨਾਂ ਕਿਹਾ ਕਿ 2007 ਤੇ 2012 ਦੌਰਾਨ ਵੀ ਲੋਕਾਂ ਨੇ ਅਕਾਲੀ ਭਾਜਪਾ ਦੇ ਹੱਕ ਵਿੱਚ ਫੈਸਲਾ ਦਿੱਤਾ ਅਤੇ ਹੁਣ ਵੀ ਸਮਾਂ ਆਉਣ ‘ਤੇ ਲੋਕ ਹੀ ਇਸ ਬਾਰੇ ਫੈਸਲਾ ਕਰਨਗੇ ।ਉਹਨਾਂ ਸਲਾਹ ਦਿੰਦਿਆਂ ਕਿਹਾ ਕਿ ਕੈਪਟਨ ਆਪਣੀ ਪਾਰਟੀ ਦਾ ਕਾਟੋ ਕਲੇਸ਼ ਮੁਕਾ ਲਵੇ ਫਿਰ ਕਿਸੇ ਨਾਲ ਟੱਕਰ ਲਾਉਣ ਦੀ ਗਲ ਬਾਰੇ ਸੋਚੇ।ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਨੂੰ ਗਰਮੀ ਦੇ ਇਸ ਸੀਜ਼ਨ ਦੌਰਾਨ ਜੋ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ ਹੈ, ਉਹ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਨੂੰ ਬਿਜਲੀ ਸਪਲਾਈ ਵਿੱਚ ਆਤਮ ਨਿਰਭਰ ਕਰਨ ਲਈ ਚੁੱਕੇ ਗਏ ਕਦਮਾਂ ਸਦਕਾ ਸੰਭਵ ਹੋਈ ਹੈ। ਉਨ੍ਹਾਂ ਕਿਹਾ ਕਿ 30 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਜੋ ਤਿੰਨ ਥਰਮਲ ਪਲਾਂਟ ਲੱਗੇ ਹਨ, ਅੱਜ ਉਨ੍ਹਾਂ ਦੇ ਨਤੀਜਿਆਂ ਵਜੋਂ ਹੀ ਕਿਸਾਨੀ, ਘਰੇਲੂ ਅਤੇ ਵਪਾਰਕ ਲੋੜਾਂ ਲਈ ਬਿਜਲੀ ਮਿਲ ਸਕੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦੇ ਇਹ ਸੁਧਾਰ ਹੁਣ ਨਿਰੰਤਰ ਜਾਰੀ ਰਹਿਣਗੇ ਅਤੇ ਬਿਜਲੀ ਦੇ ਕੱਟ ਲੱਗਣ ਦੀ ਗੱਲਾਂ ਇਤਿਹਾਸ ਦਾ ਹਿੱਸਾ ਬਣ ਕੇ ਰਹਿ ਜਾਣਗੀਆਂ।
ਸ: ਮਜੀਠੀਆ ਵੱਲੋਂ ਅੱਜ ਵੰਡੀਆਂ ਗਰਾਂਟਾਂ ਨਾਲ ਪਿੰਡ ਦੇ ਮੁੱਖ ਬਾਜ਼ਾਰ ਕੰਕਰੀਟ ਨਾਲ ਬਣਾਏ ਜਾਣਗੇ ਅਤੇ ਫਿਰਨੀਆਂ, ਗਲੀਆਂ-ਨਾਲੀਆਂ ਤੇ ਡੇਰਿਆਂ ਨੂੰ ਜਾਂਦੇ ਰਸਤੇ ਪੱਕੇ ਬਣਾਏ ਜਾਣਗੇ। ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਜੋਧ ਸਿੰਘ ਸਮਰਾ, ਪੱਪੂ ਜੈਂਤੀਪੁਰ, ਸਰਬਜੀਤ ਸਿੰਘ ਸਪਾਰੀਵਿੰਡ, ਹਰਭੁਪਿੰਦਰ ਸਿੰਘ ਸ਼ਾਹ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਗਗਨਦੀਪ ਸਿੰਘ ਭਕਨਾ, ਡੀ ਐੱਸ ਪੀ ਵਿਸ਼ਾਲ ਜੀਤ ਸਿੰਘ, ਐਸਐਚਓ ਹਰੀਸ਼ ਬਹਿਲ, ਸਰਪੰਚ ਨਿਰਮਲ ਸਿੰਘ, ਸਾਬਕਾ ਸਰਪੰਚ ਅਮਰਜੀਤ ਸਿੰਘ, ਮੇਜਰ ਸਿੰਘ, ਰਣਜੀਤ ਸਿੰਘ, ਧੀਰਥ ਸਿੰਘ,ਬਹਾਲ ਸਿੰਘ, ਨੰਬਰਦਾਰ ਕੁਲਦੀਪ ਸਿੰਘ ਆਦਿ ਵੀ ਮੌਜੂਦ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply