
ਮਾਲੇਰਕੋਟਲਾ, 22 ਅਗਸਤ (ਹਰਮਿੰਦਰ ਸਿੰਘ ਭੱਟ) – ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਅੰਦਰ ਨਵੀਂ ਸ਼ਕਤੀ ਤੇ ਜੋਸ਼ ਭਰਣ ਲਈ ਹਲਕਾ ਮਾਲੇਰਕੋਟਲਾ ਅੰਦਰ ਜੰਗੀ ਪੱਧਰ ‘ਤੇ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸਾਬਕਾ ਡੀ.ਜੀ.ਪੀ. ਪਦਮ ਸ਼੍ਰੀ ਇਜ਼ਹਾਰ ਆਲਮ ਸਾਹਿਬ ਵੱਲੋਂ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇੇ ਪਿੰਡ-ਪਿੰਡ ਸ਼੍ਰੋਮਣੀ ਯੂਥ ਅਕਾਲੀ ਦਲ ਦੀਆਂ ਇਕਾਈਆਂ ਸਥਾਪਿਤ ਕੀਤੀਆਂ ਗਈ। ਇਸ ਮੁਹਿੰਮ ਦੇ ਤਹਿਤ ਹੁਣ ਤੱਕ ਹਲਕੇ ਦੇ 42 ਪਿੰਡਾਂ ‘ਚ ਯੂਥ ਵਿੰਗ ਦੀਆਂ ਕਮੇਟੀਆਂ ਸਥਾਪਿਤ ਕੀਤੇ ਜਾਣ ਤੋਂ ਬਾਅਦ ਅੱਜ ਪਿੰਡ ਆਹਨ-ਖੇੜੀ ਵਿਖੇ ਲੋਕਾਂ ਖਾਸਕਰ ਨੌਜਵਾਨਾਂ ਦੇ ਭਰਵੇਂ ਇਕੱਠ ਦੌਰਾਨ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਦੇ ਐਸ.ਸੀ. ਭਾਈਚਾਰੇ ਅਤੇ ਜਨਰਲ ਵਰਗ ਵਿਚੋਂ ਨਿਯੁੱਕਤ ਕੀਤੇ ਦੋ ਪ੍ਰਧਾਨਾਂ ਦਾ ਐਲਾਨ ਕਰਦਿਆਂ ਸਿਰੋਪੇ ਦੇ ਕੇ ਜਿਥੇ ਉੇਨ੍ਹਾਂ ਨੂੰ ਸਨਮਾਨਿਤ ਕੀਤਾ ਉਥੇ ਜਨਾਬ ਇਜ਼ਹਾਰ ਆਲਮ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੰਬੇਂ ਕੁਰਬਾਨੀਆਂ ਭਰੇ ਇਤਿਹਾਸ ਦਾ ਵਿਸਥਾਰ ਸਹਿਤ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਅੰਦਰ ਹਰੇਕ ਵਰਗ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਿਆਉਣ ਲਈ ਜਿਥੇ ਵੱਡੀਆਂ ਲੜਾਈਆਂ ਲੜੀਆਂ ਤੇ ਮੋਰਚੇ ਲਗਾਏ ਉਥੇ ਪੰਜਾਬ ਤੇ ਪੰਜਾਬੀਅਤ ਦੀ ਖੁਸ਼ਹਾਲੀ ਲਈ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੇ ਬਲੀਦਾਨ ਦਿੱਤਾ।ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦਾ ਵਿਸਥਾਰ ‘ਚ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ।ਪਿੰਡ ਪੱਧਰ ‘ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਆਹਨ-ਖੇੜੀ ਦੇ ਨਿਯੁੱਕਤ ਕੀਤੇ ਗਏ ਪ੍ਰਧਾਨ ਜਨਰਲ ਵਰਗ ਵਿਚੋਂ ਪ੍ਰਿਤਪਾਲ ਸਿੰਘ ਅਤੇ ਐਸ.ਸੀ ਵਰਗ ‘ਚੋਂ ਸੁਰਿੰਦਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ ਵਿਚ ਸਿਰੋਪੇ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਪਤਵੰਤਿਆਂ ਵਿਚ ਮਾਲੇਰਕੋਟਲਾ ਐਸ.ਸੀ. ਵਿੰਗ ਦੇ ਪ੍ਰਧਾਨ ਸ਼੍ਰੀ ਰਾਮ, ਜਥੇਦਾਰ ਰਣਧੀਰ ਸਿੰਘ, ਪ੍ਰਧਾਨ ਲਾਭ ਸਿੰਘ ਅਤੇ ਪੰਚ ਹਰਪ੍ਰੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media