ਮਲੇਰਕੋਟਲਾ (ਸੰਦੌੜ), 23 ਅਗਸਤ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ਼ ਵਿਖੇ ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਪੰਜਾਬੀ ਭਵਨ ਲੁਧਿਆਣਾ ਵੱਲੋ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਪ੍ਰਦਰਸ਼ਨੀ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਪ੍ਰਤੀ ਵਿਦਿਆਰਥੀਆਂ ਅਤੇ ਕਾਲਜ ਸਟਾਫ ਨੇ ਭਾਰੀ ਉਤਸ਼ਾਹ ਦਿਖਾਇਆ। ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਕਿਤਾਬਾਂ ਦੀ ਖਰੀਦ ਵੀ ਕੀਤੀ। ਪ੍ਰਦਰਸ਼ਨੀ ਵਿੱਚ ਪਹੁੰਚੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਨੇ ਕਿਹਾ ਕਿ ਸੱਭਿਆਚਾਰਕ ਅਤੇ ਉਸਾਰੂ ਸਾਹਿਤ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਦੇ ਧਾਰਨੀ ਬਣਾਉਦਾ ਹੈ। ਇਸ ਮੌਕੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਸਮੇਂ-ਸਮੇਂ ਤੇ ਅਜਿਹੀਆਂ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਜਾਵੇਗਾ, ਤਾਂ ਕਿ ਵਿਦਿਆਰਥੀ ਇਨ੍ਹਾਂ ਪ੍ਰਦਰਸ਼ਨੀਆਂ ਤੋਂ ਲਾਭ ਉੱਠਾ ਸਕਣ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media