Friday, June 26, 2026

ਚਾਟੀਪਿੰਡ ਵਾਸੀਆਂ ਵਲੋੋਂ ਗੰਦਾ ਪਾਣੀ ਰੋਕਣ ਲਈ ਤਿੱਖੇ ਸੰਘਰਸ਼ ਦਾ ਐਲਾਨ

ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਦਿੱਤੀ ਸਖਤ ਚੇਤਾਵਨੀ

PPN2408201522
ਅੰਮ੍ਰਿਤਸਰ, 24 ਅਗਸਤ (ਸੁਖਬੀਰ ਸਿੰਘ) – ਹਲਕਾ ਅਟਾਰੀ ਅਧੀਨ ਆਉਦੇ ਪਿੰਡ ਚਾਟੀਵਿੰਡ ਵਿਖੇ ਗੰਦੇ ਪਾਣੀ ਸਬੰਧੀ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਗਵਾਈ ਹੇਠ ਸਮੂਹ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਸ਼ਹੀਦ ਬਾਬਾ ਮਹਿਤਾਬ ਸਿੰਘ ਜੀ ਵਿਖੇ ਵਿਸ਼ੇਸ ਮੀਟਿੰਗ ਹੋਈ । ਮੀਟਿੰਗ ਦੌਰਾਨ ਕਿਸਾਨ ਜੱਥੇਬੰਦੀ ਦੇ ਆਗੂਆਂ, ਮੌਜੂਦਾ ਪੰਚਾਇਤ, ਸਾਬਕਾ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਰਬਸੰਮਤੀ ਨਾਲ ਸ਼ਹਿਰ ਅਤੇ ਨਿਊ ਅੰਮ੍ਰਿਤਸਰ ਦੇ ਗੰਦੇ ਅਤੇ ਤੇਜ਼ਾਬੀ ਪਾਣੀ ਨੂੰ ਪਿੰਡ ਚਾਟੀਵਿੰਡ ਦੀ ਜ਼ਮੀਨ ਵਿਚ ਪਾਉਣ ਤੋਂ ਰੋਕਣ ਲਈ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਤਿੱਖਾ ਸੰਘਰਸ਼ ਵਿੱਢਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪਿੰਡ ਵਿਚ ਗੰਦਾ ਪਾਣੀ ਪੈਣ ਨਾਲ ਕੈਂਸਰ, ਪੀਲੀਆ ਆਦਿ ਤਰ੍ਹਾਂ-ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲ ਸਕਦੀਆਂ ਹਨ ।ਪਿੰਡ ਵਾਸੀਆਂ ਨੇ ਦੱਸਿਆ ਕਿ ਜਿਹੜੀ ਜ਼ਮੀਨ ਗੰਦਾ ਪਾਣੀ ਪਾਉਣ ਲਈ ਚੁਣੀ ਗਈ ਹੈ, ਉਸ ਦੇ ਬਿਲਕੁੱਲ ਹੀ ਨਾਲ ਗੁ. ਸੰਗਰਾਣਾ ਸਾਹਿਬ, ਗੁ. ਬਾਬਾ ਨੋਧ ਸਿੰਘ ਜੀ, ਗੁ. ਬਾਬਾ ਬਲਵੰਤ ਸਿੰਘ ਜੀ, ਗੁ. ਬਾਬਾ ਸੰਤੋਖ ਸਿੰਘ ਜੀ ਸ਼ੁਸੋਭਿਤ ਹਨ।ਜਿੱਥੇ ਹਰ ਰੋਜ਼ ਲੱਖਾਂ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ ਤੇ 24 ਘੰਟੇ ਗੁਰੂ ਕਾ ਲੰਗਰ ਵੀ ਚਲਦਾ ਰਹਿੰਦਾ ਹੈ ।ਇਸ ਨਾਲ ਿਿਜੱਥੇ ਛਕਣ ਵਾਲਾ ਜਲ ਵੀ ਦੂਸ਼ਿਤ ਹੋਵੇਗਾ, ਉੱਥੇ ਗੁਰਦੁਆਰਾ ਸਾਹਿਬਾਨਾਂ ਦੀ ਮਰਿਯਾਦਾ ਨੂੰ ਵੀ ਭਾਰੀ ਠੇਸ ਪਹੁੰਂਚੇਗੀ ।ਉਕਤ ਆਗੂਆਂ ਅਤੇ ਪਿੰਡ ਵਾਸੀਆਂ ਵਲੋਂ ਗੰਦਾ ਪਾਣੀ ਪਾਉਣ ਦੇ ਵਿਰੋਧ ਵਿਚ ਪੰਜ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ।ਜਿੱਥੇ ਪਿੰਡ ਵਾਸੀਆਂ, ਕਿਸਾਨਾਂ, ਮਜ਼ਦੂਰਾਂ ਨੇ ਗੰਦੇ ਪਾਣੀ ਦਾ ਡਟ ਕੇ ਵਿਰੋਧ ਕੀਤਾ, ਉੱਥੇ ਪੰਜਾਬ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਨੇ ਵੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਖਤ ਚੇਤਾਵਨੀ ਦਿੱਤੀ ਕਿ ਜੇਕਰ ਇਹ ਗੰਦਾ ਤੇਜ਼ਾਬੀ ਪਾਣੀ ਪਾਉਣ ਤੋਂ ਨਾ ਰੋਕਿਆ ਗਿਆ ਤਾਂ ਹੋਰ ਵੀ ਜੱਥੇਬੰਦੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ‘ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।ਇਸ ਮੌਕੇ ਕਿਸਾਨ ਆਗੂ ਦਵਿੰਦਰ ਸਿੰਘ, ਮੰਗਤ ਸਿੰਘ, ਮੰਗਲ ਸਿੰਘ, ਸੁਖਵੰਤ ਸਿੰਘ, ਜਗੀਰ ਸਿੰਘ, ਬਲਜੀਤ ਸਿੰਘ, ਜਥੇਦਾਰ ਅਮਰ ਸਿੰਘ, ਸਵਿੰਦਰ ਸਿੰਘ, ਪ੍ਰਗਟ ਸਿੰਘ, ਇੰਦਰਜੀਤ ਸਿੰਘ, ਸਰਪੰਚ ਮਦਨ ਸਿੰਘ, ਹਰਭਜਨ ਸਿੰਘ, ਸਾਹਿਬ ਸਿੰਘ, ਅੰਗਰੇਜ ਸਿੰਘ, ਹਰਦੀਪ ਸਿੰਘ, ਕਰਨੈਲ ਸਿੰਘ, ਬਾਬਾ ਅਜੀਤ ਸਿੰਘ, ਬਾਬਾ ਕੁਲਵੰਤ ਸਿੰਘ, ਬਲਵੀਰ ਸਿੰਘ ਆਦਿ ਹਾਜਰ ਸਨ ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply