Tuesday, April 7, 2026

ਖਾਲਸਾ ਕਾਲਜ ਸੰਦੌੜ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਮੁਕਾਬਲੇ ਕਰਵਾਏ

PPN2508201504

ਸੰਦੌੜ, 25 ਅਗਸਤ (ਹਰਮਿੰਦਰ ਸਿੰਘ ਭੱਟ) – ਸੰਤ ਅਤਰ ਸਿੰਘ ਖਾਲਸਾ ਕਾਲਜ ਸੰਦੌੜ ਵਿਖੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਅਗਵਾਈ ਅਤੇ ਕੋਆਰਡੀਨੇਟਰ ਪ੍ਰੋ. ਰਾਜਿੰਦਰ ਕੁਮਾਰ ਦੀ ਨਿਗਰਾਨੀ ਹੇਠ ਵਣ ਮਹਾਂਉਤਸਵ ਮਨਾਇਆ ਗਿਆ।ਜਿਸ ਵਿਚ ਪੰਜਾਬੀ ਯੂਨਵਰਸਿਟੀ ਪਟਿਆਲਾ ਦੇ ਐਨ.ਐਸ਼.ਐਸ ਯੂਨਿਟ ਦੇ ਕੋਆਰਡੀਨੇਟਰ ਡਾ. ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਜਰਨਲ ਗਿਆਨੀ ਬਾਬੂ ਸਿੰਘ ਸੰਦੌੜ ਨੇ ਵਿਸੇਸ ਮਹਿਮਾਨ ਵਜੋਂ ਸਿਰਕਤ ਕੀਤੀ।ਮੁੱਖ ਮਹਿਮਾਨ ਡਾ. ਪਰਮਵੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮਨੁੱਖ ਦੀ ਵਾਤਾਵਰਣ ਸਬੰਧੀ ਅਵੇਸਲੀ ਸੋਚ ਸਦਕਾ ਅੱਜ ਵਾਤਾਵਰਣ ਦਿਨੋਂ ਦਿਨ ਪ੍ਰਦੂਸਿਤ ਹੋ ਰਿਹਾ ਹੈ ਅਤੇ ਮਨੁੱਖ ਬਿਨਖ਼ਾਂ ਬੇਰੋਕ ਕੁਦਰਤ ਦਾ ਸੁਤੰਲਨ ਵਿਗਾੜਨ ਵਿਚ ਲੱਗਾ ਹੋੋਇਆ ਹੈ।ਉਨਾਂ ਵਿਦਿਆਰਥੀਆਂ ਨੂੰ ਆਪਣੀ ਜਿੰਦਗੀ ਵਿਚ ਦੋ ਰੁੱਖ ਲਗਾ ਕੇ ਉਨਾਂ ਦੀ ਸਾਂਭ ਸੰਭਾਲ ਦੀ ਪ੍ਰੇਰਨਾ ਦਿੱਤੀ।ਗਿਆਨੀ ਬਾਬੂ ਸਿੰਘ ਸੰਦੌੜ ਅਤੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਵੀ ਵਣ ਉਤਸਵ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ।ਇਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਵਾਤਾਵਰਣ ਨਾਲ ਭਾਸਣ ਮੁਕਾਬਲੇ ਵੀ ਕਰਵਾਏ ਗਏ।ਇਸ ਤੋਂ ਇਲਾਵਾ ਗੀਤ, ਰੰਗੋਲੀ, ਮਹਿੰਦੀ ਅਤੇ ਲੋਕ ਕਲਾਵਾਂ ਦੇ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਭਾਗ ਲਿਆ।ਇਸ ਮੌਕੇ ਪ੍ਰੋਥ ਰਾਜਿੰਦਰ ਕੁਮਾਰ, ਕਾਲਜ ਦੀ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਮਾਤਾ ਹਰਦਿਆਲ ਕੌਰ, ਨੰਬਰਦਾਰ ਅਜੀਤ ਸਿੰਘ ਕਸਬਾ ਭੁਰਾਲ, ਮੇਜਰ ਸਿੰਘ ਸਮੇਤ ਕਾਲਜ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply