Monday, September 28, 2026

ਬਾਬਾ ਮਨਪ੍ਰੀਤ ਸਿੰਘ ਖਾਲਸਾ ਨੇ ਧਾਰਮਿਕ ਦੀਵਾਨ ਸਜਾਇਆ

PPN2508201506

ਸੰਦੌੜ, 25 ਅਗਸਤ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਅਲੀਪੁਰ ਵਿਖੇ ਗੁਰਦੁਆਰਾ ਛੇਵੀ ਪਾਤਸ਼ਾਹੀ ਵਿਖੇ ਦਸਵੀਂ ਦਾ ਪਵਿੱਤਰ ਦਿਹਾੜਾ ਮਨਾਇਆ ਜਾਂਦਾ ਹੈ।ਇਸ ਮੌਕੇ ਬਾਬਾ ਮਨਪ੍ਰੀਤ ਸਿੰਘ  ਖਾਲਸਾ ਨੇ ਇਸ ਪਵਿੱਤਰ ਦਿਹਾੜੇ ਮੌਕੇ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਸਹੀ ਤੇ ਸੱਚੇ ਮਾਰਗ ਤੇ ਚੱਲਣ ਲਈ ਪ੍ਰੇਰਨਾਂ ਦਿੰਦਿਆਂ ਕਿਹਾ ਕਿ ਸਾਨੂੰ ਗੁਰਬਾਣੀ ਅਤੇ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਆਪਣੇ ਜੀਵਨ ਨੂੰ ਸਫਲਾ ਕਰਨਾਂ ਚਾਹੀਦਾ ਹੈ ਕਿਉਂਕਿ ਸਾਡੇ ਗੁਰੂਆਂ ਦੁਆਰਾ ਦਿੱਤੀਆਂ ਸਿੱਖਿਆਵਾਂ ਹੀ ਸਾਨੂੰ ਸਹੀ ਦਿਸ਼ਾ ਵੱਲ ਲਿਜਾ ਸਕਦੀਆਂ ਹਨ।ਇਸ ਸਮੇਂ ਉਹਨਾਂ ਬਾਪੂ ਸੂਰਤ ਸਿੰਘ ਦੁਆਰਾ ਸਿੱਖ ਕੈਦੀਆਂ ਦੀ ਰਿਹਾਈ ਲਈ ਰੱਖੇ ਮਰਨ ਵਰਤ ਦੀ ਸਰਾਹਨਾਂ ਕਰਦਿਆਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਅੱਜ ਤੱਕ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ।ਇਸ ਸਮੇਂ ਉਚੇਚੇ ਤੌਰ ਤੇ ਪਹੁੰਚੇ ਪਿੰਡ ਬਮਾਲ ਤੋਂ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਦਰਸਨ ਸਿੰਘ ਬਮਾਲ, ਨਛੱਤਰ ਸਿੰਘ ਬਮਾਲ ਦਾ ਸਿਰੋਪਾਉ ਦੇ ਸਨਮਾਨ ਕੀਤਾ ਗਿਆ।ਇਸ ਤੋਂ ਇਲਾਵਾ ਭਾਈ ਕੁਲਦੀਪ ਸਿੰਘ, ਭਾਈ ਮਨਦੀਪ ਸਿੰਘ ਮਾਨਾ, ਭਾਈ ਜਰਨੈਲ ਸਿੰਘ, ਨਿਹੰਗ ਜਗਜੀਤ ਸਿੰਘ ਹੇੜੀਕੇ, ਜਰਨੈਲ ਸਿੰਘ ਅਤੇ ਜਗਸੀਰ ਸਿੰਘ ਬੇਨੜਾ, ਸੇਵਾਦਾਰ ਭਾਈ ਦੌਲਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply