Saturday, April 11, 2026

ਕਰਮਚਾਰੀ ਯੂਨੀਅਨ ਵੱਲੋਂ 27 ਅਤੇ 28 ਅਗਸਤ ਨੂੰ ਕਲਮ ਛੋੜ ਹੜਤਾਲ

PPN2508201510
ਸੰਦੌੜ, 25 ਅਗਸਤ (ਹਰਮਿੰਦਰ ਸਿੰਘ ਭੱਟ) – ਪੰਜਾਬ ਰਾਜ ਜ਼ਿਲ੍ਹਾ ਡੀ.ਸੀ ਦਫਤਰ ਕਰਮਚਾਰੀ ਯੂਨੀਅਨ ਵੱਲੋਂ 27 ਅਤੇ 28 ਅਗਸਤ ਨੂੰ ਕਲਮ ਛੋੜ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਇੱਕ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਅਮ੍ਰਿੰਤਪਾਲ ਸਿੰਘ ਪੰਨੂੰ ਨੇ ਦੱਸਿਆ ਕਿ ਪੰਜਾਬ ਸਰਕਾਰ ਕਰਮਚਾਰੀਆਂ ਦੀਆਂ ਮੰਨੀਆਂ ਮੰਗਾਂ ਲਾਗੂ ਨਹੀਂ ਕਰ ਰਹੀ ਅਤੇ ਮੁਲਾਜਮਾਂ ਦੀਆਂ ਮੁੱਖ ਮੰਗਾਂ ਸਟਾਫ ਪੂਰਾ ਨਾ ਕਰਨ, ਸੁਪਰਡੰਟ ਦੀਆਂ ਪ੍ਰਮੋਸ਼ਨਾ ਨੂੰ ਲਟਕਾਉਂਦੇ ਹੋਏ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ, ਇਸ ਲਈ ਰੋਸ ਵਜੋ ਦੋ ਦਿਨਾਂ 27 ਅਤੇ 28 ਅਗਸਤ ਨੂੰ ਰੋਸ ਵਜੋਂ ਐਸ.ਡੀ.ਐਮ ਦਫਤਰ, ਤਹਿਸੀਲ ਤੇ ਸਬ ਤਹਿਸੀਲਾਂ ਦੇ ਮੁਲਾਜ਼ਮ ਵੀ ਸ਼ਾਮਿਲ ਹੋਣਗੇ। ਇਸ ਮੌਕੇ ਸੁਪਰਡੰਟ ਜਸਵੀਰ ਸਿੰਘ ਬਨਭੋਰਾ, ਧਰਮ ਸਿੰਘ, ਗੁਰਵਿੰਦਰ ਸਿੰਘ, ਸ਼੍ਰੀਮਤੀ ਹਮੀਰ ਕੌਰ, ਸਤੀਸ਼ ਕੁਮਾਰ, ਪ੍ਰਦੀਪ ਕੁਮਾਰ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply