Saturday, April 11, 2026

ਕਰੋਲਬਾਗ ਸਕੂਲ ਵਿਖੇ ਅਜ਼ਾਦੀ ਦਿਹਾੜਾ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ

PPN2508201514

ਨਵੀਂ ਦਿੱਲੀ, 25 ਅਗਸਤ (ਅੰਮ੍ਰਿਤ ਲਾਲ ਮੰਨਣ)- ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲਬਾਗ ਵਿੱਖੇ ਅਜ਼ਾਦੀ ਦਿਹਾੜਾ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਗਿਆ।ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ ਅਤੇ ਮੀਤ ਪ੍ਰਧਾਨ ਸਤਪਾਲ ਸਿੰਘ ਨੇ ਕੌਮੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸਕੂਲ ਦੇ ਪ੍ਰਤੀਭਾਸ਼ਾਲੀ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ।ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ ਸਭਿਆਚਾਰਕ ਮੇਲੇ ਦੀ ਝਾਕੀ ਪੇਸ਼ ਕਰਦੇ ਹੋਏ ਦੇਸ਼ ਭਗਤੀ ਦੇ ਗੀਤ, ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਵੀ ਕੀਤੀ ਗਈ।
ਚੱਢਾ ਨੇ ਵਿਦਿਆਰਥੀਆਂ ਨੂੰ ਉੱਚ ਸਿਖਿਆ ਪ੍ਰਾਪਤ ਕਰਦੇ ਹੋਏ ਦੇਸ਼ ਕੌਮ ਦੀ ਸੇਵਾ ਲਈ ਤਿਆਰ ਹੋਣ ਦਾ ਵੀ ਸੱਦਾ ਦਿੱਤਾ। ਮੁਸ਼ਿਕਲਾਂ ਨਾਲ ਮਿਲੀ ਇਸ ਅਜ਼ਾਦੀ ਦੇ ਮਹੱਤਵ ਨੂੰ ਸਮਝਣ ਦੀ ਵੀ ਚੱਢਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ। ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਸਿੱਖ ਯੋਧਿਆਂ ਵੱਲੋਂ ਅਜ਼ਾਦੀ ਦੀ ਲੜਾਈ ਵਿੱਚ ਪਾਏ ਗਏ ਹਿੱਸੇ ਨੂੰ ਵੀ ਯਾਦ ਕੀਤਾ। ਪ੍ਰਿੰਸੀਪਲ ਕੁਲਜੀਤ ਸਿੰਘ ਵੋਹਰਾ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਜੀ ਆਇਆ ਕਿਹਾ ਗਿਆ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply