Wednesday, December 31, 2025

ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਐਮ.ਬੀ.ਏ. ਦੇ ਨਤੀਜਿਆਂ ‘ਚ ਮੱਲਾਂ ਮਾਰੀਆਂ

PPN170402
ਬਠਿੰਡਾ, 17 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਸੰਸਥਾ ਦੇ ਵਿਦਿਆਰਥੀਆਂ ਨੇ ਹਰ ਸਾਲ ਯੂਨੀਵਰਸਿਟੀ ਨਤੀਜਿਆਂ ਵਿੱਚ ਬੇਹਤਰੀਨ ਪ੍ਰਦਰਸ਼ਨ ਕਰਕੇ ਸੰਸਥਾ ਦਾ ਨਾਂ ਚਮਕਾਇਆ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਬੀ.ਏ. ਦੇ ਪਹਿਲੇ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਕਾਲਜ ਦੀ ਵਿਦਿਆਰਥਣ ਪੁਨੀਤ ਪਾਲ ਕੌਰ ਨੇ 81.63 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾਂ ਸਥਾਨ ਹਾਸਲ ਕੀਤਾ ਹੈ ਜਦੋਂ ਕਿ ਸ਼ਹਿਨਾਜ ਸੇਠੀ ਨੇ 89.38 ਪ੍ਰਤੀਸ਼ਤ ਅਤੇ ਹਰਪ੍ਰੀਤ ਕੌਰ 88.25ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਦੂਜੀ ਅਤੇ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ। ਜਿਕਰਯੋਗ ਹੈ ਕਿ ਇਸ ਪ੍ਰੀਖਿਆ  ਵਿੱਚ ੧੮ ਵਿਦਿਆਰਥੀਆਂ ਨੇ ੮੫ ਪ੍ਰਤੀਸ਼ਤ ਤੋਂ ਵੱਧ ਅਤੇ 50 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅਤੇ 75 ਵਿਦਿਆਰਥੀਆਂ ਨੇ  75 ਪ੍ਰਤੀਸ਼ਤ ਜਦੋਂ ਕਿ 99 ਵਿਦਿਆਰਥੀਆਂ ਨੇ 70 ਪ੍ਰਤੀਸ਼ਤ ਤੋਂ ਵੀ ਵੱਧ ਅੰਕ ਪ੍ਰਾਪਤ ਕੀਤੇ ਹਨ। ਇਸੇ ਤਰਾਂ ਐਮ.ਬੀ.ਏ. ਤੀਜਾ ਸਮੈਸਟਰ ਦੀ ਪ੍ਰੀਖਿਆ ਦੇ ਨਤੀਜੇ ਵਿਚ ਵੀ ਬਾਬਾ ਫ਼ਰੀਦ ਕਾਲਜ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਨਤੀਜੇ ਪ੍ਰਾਪਤ ਕੀਤੇ ਹਨ। ਇਸ ਨਤੀਜੇ ਅਨੁਸਾਰ ਵਿਦਿਆਰਥਣ ਨੈਨਸੀ ਨੇ 88.75ਪ੍ਰਤੀਸ਼ਤ, ਸਵਰਨ ਕੌਰ ਨੇ 88.38 ਪ੍ਰਤੀਸ਼ਤ ਅਤੇ ਆਦੇਸ਼ ਨੇ 88 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਜਦੋ ਕਿ ਇਸ ਪ੍ਰੀਖਿਆ ਵਿਚ ੪੬ ਵਿਦਿਆਰਥੀਆਂ ਨੇ 75 ਪ੍ਰਤੀਸ਼ਤ ਤੋਂ ਵਧੇਰੇ, 3 ਵਿਦਿਅਰਥੀਆਂ ਨੇ 80 ਪ੍ਰਤੀਸ਼ਤ ਅਤੇ 17 ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ। ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਮਨੀਸ਼ ਬਾਂਸਲ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸੰਸਥਾ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਿਆ। ਉਨਾਂ ਨੇ ਕਿਹਾ ਕਿ ਸੰਸਥਾ ਵਿਖੇ ਆਧੁਨਿਕ ਨਵੀਨ ਅਧਿਆਪਨ ਢੰਗਾਂ (ਟੀਚਿੰਗ ਮੈਥਡੋਲੋਜੀ) ਤਹਿਤ ਹਰੇਕ ਵਿਦਿਆਰਥੀ ਕੁਇਜ਼, ਵਾਦ ਵਿਵਾਦ, ਗਰੁੱਪ ਡਿਸਕਸ਼ਨ ਅਤੇ ਪਾਵਰ ਪੁਆਇੰਟ ਪ੍ਰੈਜਨਟੇਸ਼ਨ ਵਿੱਚ ਲਾਜ਼ਮੀ ਤੌਰ ਤੇ ਸਰਗਰਮ ਭੂਮਿਕਾ ਨਿਭਾਅ ਕੇ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਰਿਹਾ ਹੈ। ਉਹਨਾਂ ਨੇ ਕਿਹਾ ਕਿ ਪੋਸਟ ਗ੍ਰੇਜੂਏਸ਼ਨ ਦੇ ਵਿਦਿਆਰਥੀਆਂ ਦਾ 80 ਪ੍ਰਤੀਸ਼ਤ ਤੋਂ ਵਧੇਰੇ ਅੰਕਾਂ ਨਾਲ ਪ੍ਰੀਖਿਆ ਪਾਸ ਕਰਨਾ ਬਹੁਤ ਮਾਣ ਵਾਲੀ ਗੱਲ ਹੈ।

Check Also

ਵੀ.ਸੀ ਪ੍ਰੋ. ਕਰਮਜੀਤ ਸਿੰਘ ਦੀ ਕਿਤਾਬ “ਮੈਡੀਟੇਸ਼ਨ ਟੂ ਮਾਰਟਿਡਮ: ਦ ਲੀਗੇਸੀ ਆਫ਼ ਸ੍ਰੀ ਗੁਰੂ ਤੇਗ ਬਹਾਦਰ ਜੀ” ਰਲੀਜ਼

ਅੰਮ੍ਰਿਤਸਰ, 30 ਦੰਸਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) …

Leave a Reply