Monday, September 28, 2026

ਮਾਤਾ ਚਿੰਤਪੁਰਨੀ ਮੇਲੇ ਉਪਰੰਤ ਸਫ਼ਾਈ ਮੁਹਿੰਮ ਲਈ ਟੀਮਾਂ ਨੂੰ ਸ੍ਰੀ ਤੀਕਸ਼ਨ ਸੂਦ ਨੇ ਕੀਤਾ ਰਵਾਨਾ

PPN2508201517
ਹੁਸ਼ਿਆਰਪੁਰ, 25 ਅਗਸਤ (ਸਤਵਿੰਦਰ ਸਿੰਘ) – ਮਾਤਾ ਚਿੰਤਪੁਰਨੀ ਮੇਲੇ ਦੇ ਸਬੰਧ ਵਿੱਚ ਲਗਾਏ ਗਏ ਲੰਗਰਾਂ ਵਾਲੀਆਂ ਥਾਵਾਂ ਅਤੇ ਉਸ ਦੇ ਆਲੇ-ਦੁਆਲੇ ਦੀ ਸਫ਼ਾਈ ਕਰਾਉਣ ਲਈ ਬਣਾਈਆਂ ਗਈਆਂ 26 ਟੀਮਾਂ ਨੂੰ ਅੱਜ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਧੋਬੀ ਘਾਟ ਤੋਂ ਰਵਾਨਾ ਕੀਤਾ। ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ ਵੀ ਉਨ੍ਹਾਂ ਦੇ ਨਾਲ ਸਨ। ਸ੍ਰੀ ਸੂਦ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਮੇਲੇ ਦੀ ਸਮਾਪਤੀ ਲੰਗਰ ਕਮੇਟੀਆਂ ਦੇ ਪ੍ਰਬੰਧਕਾਂ, ਸਵੈਸੇਵੀ ਸੰਸਥਾਵਾਂ ਅਤੇ ਸਬੰਧਤ ਅਫ਼ਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ ਜਿਸ ਵਿੱਚ ਫੈਸਲਾ ਕੀਤਾ ਗਿਆ ਸੀ ਕਿ ਧੋਬੀਘਾਟ ਤੋਂ ਸਵੇਰੇ 8 ਵਜੇ ਸਫ਼ਾਈ ਟੀਮਾਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਕੂੜਾ ਇੱਕਠਾ ਕਰਨ ਉਪਰੰਤ ਪਿੱਪਲਾਂਵਾਲਾ ਵਿਖੇ ਬਣੇ ਡੰਪ ਵਿੱਚ ਕੂੜੇ ਨੂੰ ਸੁਟਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਇਸ ਸਫਾਈ ਮੁਹਿੰਮ ਵਿੱਚ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਡੀ.ਐਸ.ਪੀ. ਸੁਖਵਿੰਦਰ ਸਿੰਘ, ਇੰਸਪੈਕਟਰ ਸਤਨਾਮ ਸਿੰਘ ਦੀ ਦੇਖ-ਰੇਖ ਹੇਠ 60 ਜਵਾਨਾਂ ਨੇ ਵਿਸ਼ੇਸ਼ ਤੌਰ ਤੇ ਭਾਗ ਲਿਆ ਹੈ।
ਇਸ ਮੌਕੇ ‘ਤੇ ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਸੈਨਟਰੀ ਇੰਸਪੈਕਟਰ ਸੰਜੀਵ ਕੁਮਾਰ, ਸੈਨਟਰੀ ਇੰਸਪੈਕਟਰ ਜਨਕ ਰਾਜ, ਇੰਸਪੈਕਟਰ ਵਿਜੇ ਕੁਮਾਰ, ਡੇਰਾ ਬਾਬਾ ਚਰਨ ਸ਼ਾਹ ਬਹਾਦਰਪੁਰ ਦੇ ਮਹੰਤ ਰਮਿੰਦਰ ਦਾਸ, ਸੰਜੀਵ ਕੁਮਾਰ, ਸੁਰਿੰਦਰ ਕੁਮਾਰ, ਜ਼ਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਜਿਲ੍ਹਾ ਸੰਪਰਕ ਪ੍ਰਮੁੱਖ ਗਿਆਨ ਬਾਂਸਲ, ਅਰਚਨਾ ਜੈਨ, ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸੰਜੀਵ ਅਰੋੜਾ, ਜਗਮੀਤ ਸਿੰਘ ਸੋਢੀ, ਤਿਲਕ ਰਾਜ ਸ਼ਰਮਾ, ਸ਼ਾਮ ਸੁੰਦਰ ਨਾਗਪਾਲ, ਨਰਿੰਦਰ ਕੁਮਾਰ, ਯਸ਼ਪਾਲ ਸ਼ਰਮਾ, ਰਾਮਦੇਵ ਯਾਦਵ, ਮੀਤ ਪ੍ਰਧਾਨ ਭਾਜਪਾ ਸੁਖਵਿੰਦਰ ਸਿੰਘ ਬਡਿਆਲ, ਕ੍ਰਿਸ਼ਨ ਅਰੋੜਾ, ਨਿਪੁੰਨ ਸ਼ਰਮਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply