Thursday, March 12, 2026

ਮਾਹਿਲਪੁਰ ਫੁਟਬਾਲ ਅਕੈਡਮੀ ਦੇ 60 ਖਿਡਾਰੀਆਂ ਨੂੰ ਜਰਸੀਆਂ ਵੰਡੀਆਂ

ਮਾਲੇਰਕੋਟਲਾ 26 ਅਗਸਤ (ਹਰਮਿੰਦਰ ਸਿੰਘ ਭੱਟ) ਮਾਹਿਲਪੁਰ ਫੁਟਬਾਲ ਅਕੈਡਮੀ ਦੇ 60 ਖਿਡਾਰੀਆਂ ਨੂੰ ਸਥਾਨਕ ਨਗਰ ਕੌਂਸਲ ਦੇ ਪ੍ਰਧਾਨ ਕਾਮਰੇਡ ਮੁਹੰਮਦ ਇਸਮਾਇਲ ਦੀ ਅਗਵਾਈ ਹੇਠ ਸਟਾਰ ਇੰਪੈਕਟ ਕੰਪਨੀ ਦੀਆਂ ਬਣੀਆਂ ਤੇ ਨਿੱਕਰਾਂ ਦਿੱਤੀਆ ਗਈਆਂ। ਇਸ ਮੌਕੇ ਕਾਮਰੇਡ ਮੁਹੰਮਦ ਇਸਮਾਇਲ ਤੇ ਨੰਬਰਦਾਰ ਮੁਹੰਮਦ ਹਨੀਫ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਸਰਮਾਇਆ ਹਨ ਜੋ ਕਿ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰ ਕੇ ਦੇਸ਼ ਦਾ ਨਾਂ ਉੱਚਾ ਕਰਦੇ ਹਨ। ਉਹਨਾਂ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੇਡ ਅਤੇ ਪੜ੍ਹਾਈ ਵੱਲ ਧਿਆਨ ਦੇ ਕੇ ਭਵਿੱਖ ਵਿੱਚ ਕਾਮਯਾਬੀ ਦੀਆਂ ਬੁਲੰਦੀਆਂ ਛੂਹਣ। ਉਹਨਾਂ ਕਿਹਾ ਕਿ ਤੁਸੀਂ ਆਪਣੇ ਇਲਾਕੇ, ਦੇਸ਼ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰਨ ਲਈ ਇਸ ਅਕੈਡਮੀ ਵਿੱਚ ਘਰ ਵਾਰ ਛੱਡ ਕੇ ਆਏ ਹੋ, ਮੈਂ ਕਾਮਨਾ ਕਰਦਾ ਹਾਂ ਕਿ ਤੁਸੀਂ ਇੱਥੋਂ ਕਾਮਯਾਬ ਹੋ ਕੇ ਜਾਵੋਂ। ਅਕੈਡਮੀ ਦੇ ਕੋਚ ਪਰਮਜੀਤ ਸਿੰਘ, ਮਨਜੀਤ ਸਿੰਘ ਅਤੇ ਵੇਦ ਪ੍ਰਕਾਸ਼ ਨੇ ਖਿਡਾਰੀਆਂ ਨੂੰ ਜਰਸੀਆਂ ਅਤੇ ਨਿੱਕਰਾਂ ਦੇਣ ਤੇ ਧੰਨਵਾਦ ਕੀਤਾ। ਇਸ ਮੌਕੇ ਨਗਰ ਕੋਂਸਲ ਦੀ ਸਾਬਕਾ ਪ੍ਰਧਾਨ ਭੋਲੀ ਇਸਮਾਇਲ ਵੀ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply