
ਅੰਮ੍ਰਿਤਸਰ, 27 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਪ੍ਰੋ. ਪੈਮੀ ਮਨਚੰਦਾ ਨੇ ਬੀਜਿੰਗ, ਚੀਨ ਵਿਖੇ ਗਣਿਤ ਵਿਸ਼ੇ ‘ਤੇ ਹੋਈ ਅੰਤਰਰਾਸ਼ਟਰੀ ਕਾਂਗਰਸ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਇਸ ਕਾਂਗਰਸ ਦੌਰਾਨ ਵੇਵਲੈਟ ਮੈਥਡ ਵਿਚ ਮੌਜੂਦਾ ਰੁਝਾਨ ਵਿਸ਼ੇ ‘ਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਕਾਂਗਰਸ ਵਿਚ ਦੇਸ਼-ਵਿਦੇਸ਼ ਤੋਂ 3400 ਗਣਿਤ ਮਾਹਿਰਾਂ ਨੇ ਭਾਗ ਲਿਆ ਜਿਸ ਦਾ ਉਦਘਾਟਨ ਦੇ ਚੀਨ ਦੇ ਵਾਈਸ-ਪ੍ਰੈਜ਼ੀਡੈਂਟ ਨੇ ਕੀਤਾ। ਇਸ ਮੌਕੇ ਵੱਖ-ਵੱਖ ਨਾਮਵਰ ਗਣਿਤ ਮਾਹਿਰਾਂ ਨੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ। ਡਾ. ਮਨਚੰਦਾ ਹਰ ਚਾਰ ਸਾਲ ਬਾਅਦ ਹੋਣ ਵਾਲੀ ਇਸ ਕਾਂਗਰਸ ਵਿਚ ਲਗਾਤਾਰ ਭਾਗ ਲੈਂਦੇ ਆ ਰਹੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media