Tuesday, March 10, 2026

ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਕਾਨਫਰੰਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

ਮੁੱਖ ਮੰਤਰੀ ਪੰਜਾਬ ਸਮੇਤ ਉਚ ਕੋਟੀ ਦੇ ਆਗੂ ਕਾਨਫਰੰਸ ਵਿਚ ਕਰਨਗੇ ਸ਼ਿਰਕਤ

PPN2808201507
ਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ ) – ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਮੌਕੇ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕਾਨਫਰੰਸ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਕਾਨਫਰੰਸ ਵਿਚ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸਮੇਤ ਉਚ ਕੋਟੀ ਦੇ ਆਗੂ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਐਸ. ਐਸ. ਪੀ (ਦਿਹਾਤੀ) ਸ੍ਰੀ ਜਸਦੀਪ ਸਿੰਘ ਦੇ ਨਾਲ ਪੰਡਾਲ ਦਾ ਜਾਇਜ਼ਾ ਲਿਆ ਅਤੇ ਉਥੇ ਸਟੇਜ, ਬੈਠਣ ਲਈ ਬਣਾਏ ਵੱਖ-ਵੱਖ ਬਲਾਕਾਂ, ਬਿਜਲੀ, ਪੀਣ ਵਾਲੇ ਪਾਣੀ, ਸਾਫ-ਸਫਾਈ, ਮੈਡੀਕਲ ਟੀਮਾਂ, ਫਾਇਰ ਬ੍ਰਿਗੇਡ ਅਤੇ ਸੁਰੱਖਿਆ ਆਦਿ ਲਈ ਕੀਤੇ ਗਏ ਇੰਤਜ਼ਾਮਾਂ ਦੀ ਸਮੀਖਿਆ ਕੀਤੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਆਉਣ ਅਤੇ ਜਾਣ ਦੇ ਵੱਖਰੇ ਰਸਤੇ ਬਣਾਏ ਗਏ ਹਨ ਤਾਂ ਜੋ ਕਿਸੇ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੌਪੀਆਂ ਗਈਆਂ ਜ਼ਿਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਊਣ ਤਾਂ ਜੋ ਇਸ ਕਾਨਫਰੰਸ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਐਸ. ਐਸ. ਪੀ (ਦਿਹਾਤੀ) ਸ੍ਰੀ ਜਸਦੀਪ ਸਿੰਘ ਨੇ ਦੱਸਿਆ ਕਿ ਮੇਲੇ ਵਿਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਖਾਸ ਖਿਆਲ ਰੱਖਿਆ ਗਿਆ ਹੈ ਕਿ ਸੁਰੱਖਿਆ ਕਾਰਨ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਮੌਕੇ ਐਸ.ਡੀ.ਐਮ ਬਾਬਾ ਬਕਾਲਾ ਸ੍ਰੀ ਵਿਮਲ ਸੇਤੀਆ, ਐਸ. ਪੀ ਬਲਬੀਰ ਸਿੰਘ, ਡੀ.ਐਸ.ਪੀ ਸੋਹਣ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply