Tuesday, March 10, 2026

ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਲਈ ਚੋਣ ਕਮਿਸ਼ਨ ਕਰਵਾਏਗਾ ਆਨਲਾਈਨ ਮੁਕਾਬਲੇ

DC Ravi Bhagatਅੰਮ੍ਰਿਤਸਰ, 28 ਅਗਸਤ (ਗੁਰਚਰਨ ਸਿੰਘ)- ਭਾਰਤ ਚੋਣ ਕਮਿਸ਼ਨ ਵੱਲੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਖਾਸ ਤੌਰ ‘ਤੇ ਨੌਜਵਾਨ ਵਰਗ ਨੂੰ ਵੋਟ ਪ੍ਰਤੀ ਉਤਸ਼ਾਹਿਤ ਕਰਨ ਲਈ ਆਨਲਾਈਨ ਮੁਕਾਬਲੇ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਵੀ ਭਗਤ ਨੇ ਇਨ੍ਹਾਂ ਆਨਲਾਈਨ ਮੁਕਾਬਲਿਆਂ ਵਿਚ ਲੇਖ ਰਚਨਾ, ਸਲੋਗਨ ਰਚਨਾ, ਸੁਝਾਅ, ਗੀਤ, ਪੋਸਟਰ ਚਿੱਤਰਕਾਰੀ, ਲਘੂ ਫਿਲਮ ਅਤੇ ਕੁਇਜ਼ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ www.eci.nic.in ‘ਤੇ ਲੱਗੇ ਬੈਨਰ ‘ਵੋਟਰਸ ਫੈਸਟ’ ਉਤੇ ਲਾਗਇੰਨ ਕਰਕੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਜਾ ਸਕਦਾ ਹੈ। ਇਸ ਤੋਂ ਬਿਨ੍ਹਾਂ ਇਨ੍ਹਾਂ ਮੁਕਾਬਲਿਆਂ ਦਾ ਲਿੰਕ ਜ਼ਿਲ੍ਹੇ ਦੀ ਸਰਕਾਰੀ ਵੈਬਸਾਈਟ www.amritsar.nic.in ‘ਤੇ ਲੱਗੇ ਬੈਨਰ ‘ਵੋਟਰਸ ਫੈਸਟ’ ਉਤੇ ਵੀ ਉਪਲਬਧ ਹੈ, ਜਿਥੇ ਕੋਈ ਵੀ ਲਾਗਇੰਨ ਕਰਕੇ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚੋਂ ਪੁਜ਼ੀਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਰਾਸ਼ਟਰੀ ਵੋਟਰ ਦਿਵਸ ‘ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਸੰਸਥਾਵਾਂ ਅਤੇ ਯੂਥ ਕਲੱਬਾਂ ਦੇ ਮੁਖੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply